ਚੰਡੀਗੜ੍ਹ (ਸੁਸ਼ੀਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਦੇ ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਕਮਾਨ ਸੰਭਾਲ ਲਈ ਹੈ। ਉਨ੍ਹਾਂ ਵੱਲੋਂ ਛੁੱਟੀ 'ਤੇ ਗਏ ਜਵਾਨਾਂ ਨੂੰ ਵੀ ਵਾਪਸ ਬੁਲਾਉਣ ਲਈ ਕਿਹਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ASI ਨੇ ਸਰਪੰਚ ਦੇ ਜੜ 'ਤਾ ਥੱਪੜ! 7 ਪਿੰਡਾਂ ਨੇ ਘੇਰ ਲਿਆ ਥਾਣਾ, ਮੌਕੇ 'ਤੇ ਹੀ ਹੋ ਗਿਆ ਐਕਸ਼ਨ (ਵੀਡੀਓ)
ਐੱਸ.ਐੱਸ.ਪੀ. ਨੇ ਮੰਗਲਵਾਰ ਸਵੇਰੇ ਸੈਕਟਰ-9 ਪੁਲਸ ਹੈੱਡਕੁਆਰਟਰ ਵਿਖੇ ਥਾਣਾ ਇੰਚਾਰਜਾਂ ਅਤੇ ਡੀ.ਐੱਸ.ਪੀ. ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸ਼ਹਿਰ ਦੇ ਹਰ ਐਂਟਰੀ ਪੁਆਇੰਟ ’ਤੇ ਡੀ.ਐੱਸ.ਪੀ. ਅਤੇ ਇੰਸਪੈਕਟਰ ਦੀ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਐਂਟਰੀ ਪੁਆਇੰਟ ’ਤੇ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਐੱਸ.ਐੱਸ.ਪੀ. ਨੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਡੀ.ਐੱਸ.ਪੀ. ਅਤੇ ਇੰਸਪੈਕਟਰ ਨੂੰ ਸ਼ਹਿਰ ਦੇ ਐਂਟਰੀ ਪੁਆਇੰਟ ’ਤੇ ਡਿਊਟੀ ’ਤੇ ਤਾਇਨਾਤ ਕਰ ਕੇ ਬੈਰੀਕੇਡ ਲਗਵਾ ਦਿੱਤੇ। ਇਸ ਤੋਂ ਬਾਅਦ ਸ਼ਾਮ ਕਰੀਬ ਚਾਰ ਵਜੇ ਐੱਸ.ਐੱਸ.ਪੀ. ਕੰਵਰਦੀਪ ਸੈਕਟਰ-53/52 ਚੌਂਕ ’ਤੇ ਪਹੁੰਚੀ। ਇਸ ਦੌਰਾਨ ਡੀ.ਐੱਸ.ਪੀ. ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਜਵਾਨ ਮੌਜ਼ੂਦ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਐੱਸ.ਐੱਸ.ਪੀ. ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਕੁਝ ਵੀ ਕਰੋ, ਪਰ ਸ਼ਹਿਰ ਦੇ ਅੰਦਰ ਕੋਈ ਵੀ ਕਿਸਾਨ ਨਹੀਂ ਆਉਣਾ ਚਾਹੀਦਾ। ਉਨ੍ਹਾਂ ਨੇ ਛੁੱਟੀ ’ਤੇ ਗਏ ਜਵਾਨਾਂ ਨੂੰ ਵੀ ਵਾਪਸ ਬੁਲਾਉਣ ਲਈ ਕਿਹਾ ਹੈ। ਸਾਰੇ ਪੁਲਸ ਮੁਲਾਜ਼ਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਡਿਊਟੀ ’ਤੇ ਤਾਇਨਾਤ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਸੀਲ ਹੋ ਗਏ ਸਾਰੇ ਬਾਰਡਰ
NEXT STORY