ਰਾਜਪੁਰਾ (ਮਸਤਾਨਾ) : ਇੱਥੇ ਇਕ ਪੁਲਸ ਮੁਲਾਜ਼ਮ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਪਹਿਰ ਵਾਸੀ ਰਾਜਵੀਰ ਕੌਰ ਨੇ ਥਾਣਾ ਸਿਟੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਤੀ ਗੁਲਾਬ ਸਿੰਘ ਜ਼ਿਲ੍ਹਾ ਫਾਜ਼ਿਲਕਾ ਵਿਖੇ ਬਤੌਰ ਹੌਲਦਾਰ ਤਾਇਨਾਤ ਸੀ ਅਤੇ ਉਸ ਨੂੰ 2005 ’ਚ ਮਹਿਕਮੇ ਵੱਲੋਂ ਬਰਖ਼ਾਸਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਦਿਲ 'ਚ ਸੁਫ਼ਨੇ ਸੰਜੋਈ ਪਰਿਵਾਰ ਸਣੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ, ਡੂੰਘੇ ਸਦਮੇ 'ਚ ਪਰਿਵਾਰ
ਬੀਤੇ ਦਿਨ ਉਸ ਦੇ ਪਤੀ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸੀ, ਜਿਸ ਕਾਰਣ ਉਸ ਦੀ ਹਾਲਤ ਖਰਾਬ ਹੋ ਗਈ। ਉਸ ਨੂੰ 32 ਸੈਕਟਰ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਪੁਲਸ ਵੱਲੋਂ ਉਸ ਦਾ ਪੋਸਟਮਾਰਟਮ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਹੋਟਲ, ਸ਼ਾਪਿੰਗ ਮਾਲਜ਼ ਅਤੇ ਮਲਟੀਪਲੈਕਸਾਂ 'ਚ ਬਾਰ ਖੋਲ੍ਹਣ ਦੀ ਮਨਜ਼ੂਰੀ
ਬਾਅਦ ’ਚ ਜਦੋਂ ਪੁਲਸ ਨੂੰ ਇਕ ਮ੍ਰਿਤਕ ਕੋਲੋਂ ਇਕ ਖ਼ੁਦਕੁਸ਼ੀ ਨੋਟ ਮਿਲਿਆ ਤਾਂ ਪਤਾ ਲੱਗਾ ਕਿ ਹੌਲਦਾਰ ਗੁਰਜੰਟ ਸਿੰਘ ਪੁਲਸ ਚੌਂਕੀ ਸੀਤੋ ਗੁਨੋ ਬਹਾਵਾਲਾ ਫਾਜ਼ਿਲਕਾ, ਪਰਮਿੰਦਰ ਸਿੰਘ, ਬਲਵਾਨ ਸਿੰਘ, ਗੁਰਕਿਰਪਾਲ ਸਿੰਘ, ਪਿਆਰਾ ਸਿੰਘ, ਬਲਜੀਤ ਸਿੰਘ ਵਾਸੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਕਿਸੇ ਕਾਰਣ ਤੰਗ ਆ ਕੇ ਪੁਲਸ ਮੁਲਾਜ਼ਮ ਖ਼ੁਦਕੁਸ਼ੀ ਲਈ ਮਜਬੂਰ ਹੋਇਆ ਸੀ।
ਇਹ ਵੀ ਪੜ੍ਹੋ : 23 ਨਵੰਬਰ ਨੂੰ ਬੰਦ ਰਹੇਗਾ 'ਲੁਧਿਆਣਾ ਬੱਸ ਅੱਡਾ', ਜਾਣੋ ਕਾਰਨ
ਫਿਲਹਾਲ ਪੁਲਸ ਨੇ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਧਾਰਾ-306 ਅਧੀਨ ਮਾਮਲਾ ਦਰਜ ਕਰ ਲਿਆ ਹੈ।
ਦਿਲ 'ਚ ਸੁਫ਼ਨੇ ਸੰਜੋਈ ਪਰਿਵਾਰ ਸਣੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ, ਡੂੰਘੇ ਸਦਮੇ 'ਚ ਪਰਿਵਾਰ
NEXT STORY