ਪਟਿਆਲਾ (ਕੰਵਲਜੀਤ) : ਦੇਰ ਸ਼ਾਮ ਪਟਿਆਲਾ 'ਚ ਪੁਲਸ ਤੇ ਬਦਮਾਸ਼ਾਂ 'ਚ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ਦੌਰਾਨ ਗੈਂਗਸਟਰ ਮਲਕੀਤ ਸਿੰਘ 'ਚਿੱਟਾ' ਦੇ ਪੈਰ 'ਤੇ ਗੋਲ਼ੀ ਲੱਗ ਗਈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਐਨਕਾਊਂਟਰ ਪਟਿਆਲਾ ਦੇ ਸੀ.ਆਈ.ਏ. ਸਟਾਫ਼ ਵੱਲੋਂ ਕੀਤਾ ਗਿਆ। ਮਲਕੀਤ ਸਿੰਘ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ 'ਚ ਲੋੜੀਂਦਾ ਸੀ।
ਇਹ ਵੀ ਪੜ੍ਹੋ : ਔਰਤ ਨਾਲ ਕੰਮ ਕਰਨ ਵਾਲੇ ਵਿਅਕਤੀ ਨੇ ਹੀ ਕੀਤੀ ਗੰਦੀ ਕਰਤੂਤ, ਵਿਰੋਧ ਕਰਨ 'ਤੇ ਚਲਾਈ ਗੋਲ਼ੀ, ਕੱਟੀਆਂ ਉਂਗਲਾਂ
ਸ਼ੁਰੂਆਤੀ ਜਾਂਚ 'ਚ ਉਹ ਇਕੱਲਾ ਹੀ ਜਾ ਰਿਹਾ ਸੀ ਤਾਂ ਪੁਲਸ ਨੇ ਉਸ ਦਾ ਪਿੱਛਾ ਕੀਤਾ। ਜਦੋਂ ਪੁਲਸ ਨੇ ਉਸ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਦੀ ਜਵਾਬੀ ਗੋਲ਼ੀਬਾਰੀ 'ਚ ਉਸ ਨੂੰ ਗੋਲ਼ੀ ਲੱਗ ਗਈ। ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਹੋਏ ਹਨ। 21 ਸਾਲਾ ਮਲਕੀਤ ਕਤਲ ਦੇ 6 ਮਾਮਲਿਆਂ ਵਿੱਚ ਲੋੜੀਂਦਾ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੂਰਪੁਰਬੇਦੀ ਵਿਖੇ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ
NEXT STORY