ਅੰਮ੍ਰਿਤਸਰ: ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ‘ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਕੀਤੇ ਗਏ ਐਨਕਾਊਂਟਰ ਦੌਰਾਨ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੌਕੇ ‘ਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੀਡੀਆ ਨੂੰ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਪੁਲਸ ਮੁਤਾਬਕ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਇਕ ਸਟੋਰ ਦੇ ਮਾਲਕ ਹਰਵਿੰਦਰ ਦੋਧੀ ਨੂੰ ਧਮਕੀਆਂ ਦੇ ਮਾਮਲੇ ਵਿੱਚ ਜਾਂਚ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਿਰਮਲ ਜੋਤ (22), ਮਨਪ੍ਰੀਤ ਉਰਫ਼ ਮੰਗੂ (30) ਅਤੇ ਕਰਨਦੀਪ (19) ਵਜੋਂ ਹੋਈ, ਜੋ ਤਿੰਨੇ ਪਿੰਡ ਮੁਰਾਦਪੁਰਾ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ
ਪੁਲਸ ਮੁਤਾਬਕ ਕੱਲ੍ਹ ਰਾਤ ਵੈਪਨ ਰਿਕਵਰੀ ਦੌਰਾਨ ਮੁਲਜ਼ਮ ਨਿਰਮਲ ਜੋਤ ਨੇ ਪੁਲਸ ਤੋਂ ਹਥਿਆਰ ਖੋਹ ਕੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਵੱਲੋਂ ਚੇਤਾਵਨੀ ਦੇਣ ਬਾਵਜੂਦ ਨਾ ਮੰਨਣ ’ਤੇ ਸੈਲਫ ਡਿਫੈਂਸ ’ਚ ਐਸਆਈ ਵੱਲੋਂ ਫਾਇਰ ਕੀਤਾ ਗਿਆ, ਜਿਸ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
ਪੰਜਾਬ ਦੀ ਪੇਂਡੂ ਸਿਆਸਤ 'ਚ ਭਾਜਪਾ ਦੀ ਐਂਟਰੀ! ਬਲਾਕ ਸੰਮਤੀ ਚੋਣਾਂ 'ਚ ਹਾਸਲ ਕੀਤੀ ਜਿੱਤ
NEXT STORY