ਪਟਿਆਲਾ (ਬਲਜਿੰਦਰ) - ਪਟਿਆਲਾ ਪੁਲਸ ਵੱਲੋਂ ਨਸ਼ਿਆਂ ਦੇ ਖਿਲਾਫ ਛੇੜੀ ਗਈ ਨਿਰਣਾਇਕ ਜੰਗ ਦੇ ਵਿਚ ਅੱਜ ਪਹਿਲੇ ਦਿਨ ਸਾਂਝ ਕੇਂਦਰ ਥਾਣਾ ਸਦਰ ਪਟਿਆਲਾ ਵੱਲੋਂ ਕੀਤੀ ਗਈ ਮੀਟਿੰਗ ਵਿਚ ਪਹਿਲੇ ਹੀ ਦਿਨ 150 ਵਿਅਕਤੀਆਂ ਨੇ ਫਾਰਮ ਭਰ ਕੇ ਵਲੰਟੀਅਰ ਬਣਨ ਦਾ ਐਲਾਨ ਕੀਤਾ। ਸਰਕਾਰ ਦੇ ਹੁਕਮਾਂ ਤੋਂ ਬਾਅਦ ਐੱਸ. ਐੱਸ. ਪੀ. ਡਾ. ਐੱਸ. ਭੂਪਤੀ ਅਤੇ ਐੱਸ. ਪੀ. ਹੈੱਡਕੁਆਰਟਰ ਕੰਵਰਦੀਪ ਕੌਰ ਦੇ ਨਿਰਦੇਸ਼ਾਂ 'ਤੇ ਸਾਂਝ ਕੇਂਦਰ ਥਾਣਾ ਸਦਰ ਪਟਿਆਲਾ ਦੇ ਇੰਚਾਰਜ ਇੰਸ. ਬਿੰਦੂ ਬਾਲਾ ਦੀ ਅਗਵਾਈ ਹੇਠ ਵੱਡੀ ਨਦੀ ਦੇ ਕੋਲ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਮਾਜ ਸੇਵਿਕਾ ਮੈਡਮ ਸਤਿੰਦਰਪਾਲ ਕੌਰ ਵਾਲੀਆ, ਸੁਮਨ ਬੱਤਰਾ, ਥਾਣਾ ਸਦਰ ਪਟਿਆਲਾ ਦੇ ਐੱਸ. ਐੱਚ. ਓ. ਇੰਸ. ਜਸਵਿੰਦਰ ਸਿੰਘ ਟਿਵਾਣਾ, ਹਰਪਾਲ ਪ੍ਰਧਾਨ, ਰਾਣਾ ਪੰਜੇਟਾ, ਅਮਰਜੀਤ ਕੌਰ ਸਾਹੀਵਾਲ ਅਤੇ ਹਰਦੀਪ ਦੀਪਾ ਸਮੇਤ ਕਈ ਨਾਮਵਰ ਵਿਅਕਤੀ ਸ਼ਾਮਲ ਹੋਏ। ਇਸ ਮੌਕੇ ਪਹੁੰਚੀਆਂ ਸ਼ਖਸੀਅਤਾਂ ਨੇ ਜਿਥੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੇ ਖਿਲਾਫ ਛੇੜੀ ਇਸ ਜੰਗ ਵਿਚ ਨਿਰਣਾਇਕ ਭੂਮਿਕਾ ਨਿਭਾਉਣ ਲਈ ਮੀਟਿੰਗ ਵਿਚ ਆਏ ਵਿਅਕਤੀਆਂ ਨੂੰ ਪ੍ਰੇਰਿਤ ਕੀਤਾ, ਉਥੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਆਮ ਲੋਕ ਕਿਸੇ ਵੀ ਸਮਾਜਕ ਬੁਰਾਈ ਦੇ ਖਿਲਾਫ ਖੜ੍ਹੇ ਨਹੀਂ ਹੁੰਦੇ, ਉਦੋਂ ਤੱਕ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ। ਉਨ੍ਹਾਂ ਥਾਣਾ ਸਦਰ ਪਟਿਆਲਾ ਦੇ ਸਾਂਝ ਕੇਂਦਰ ਦੀ ਇੰਚਾਰਜ ਇੰਸ. ਬਿੰਦੂ ਬਾਲਾ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਮੁਹਿੰਮ ਦੀ ਸ਼ੁਰੂਆਤ ਹੁੰਦੇ ਹੀ ਸਭ ਤੋਂ ਪਹਿਲਾ ਉਪਰਾਲਾ ਕੀਤਾ ਗਿਆ।
ਇਸ ਦੌਰਾਨ ਸ਼ਖਸੀਅਤਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਸਾਨੂੰ ਸਮੁੱਚੇ ਨਾਗਰਿਕਾਂ ਨੂੰ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਵਿਚ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਕਿਸਾਨਾਂ ਨੇ ਗਰਿੱਫ ਖਿਲਾਫ ਲਾਇਆ ਧਰਨਾ
NEXT STORY