ਜਲੰਧਰ (ਧਵਨ)-ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਭਾਵੇਂ ਪੰਜਾਬ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅਗਲੇ ਇਕ ਜਾਂ ਦੋ ਦਿਨਾਂ ਵਿਚ ਪੰਜਾਬ ਪੁਲਸ ਵੱਲੋਂ ਕੁਝ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ। ਸੀਨੀਅਰ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕੁਝ ਹੋਰ ਸਾਥੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਅਤੇ ਪੁਲਸ ਨੂੰ ਇਸ ਸਬੰਧ ਵਿਚ ਮਹੱਤਵਪੂਰਨ ਸੁਰਾਗ ਮਿਲੇ ਹਨ।
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਨੇ ਆਪਣੀਆਂ ਕੁਝ ਟੀਮਾਂ ਦੂਜੇ ਸੂਬਿਆਂ ਵਿਚ ਵੀ ਭੇਜੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਸ ਨੂੰ ਮਹੱਤਵਪੂਰਨ ਸੁਰਾਗ ਮਿਲੇ ਹਨ। ਪੁਲਸ ਦਾ ਇਹ ਵੀ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਮਾਮਲੇ ਅਤੇ ਚੱਲ ਰਹੀ ਜਾਂਚ ’ਤੇ ਨਜ਼ਰ ਰੱਖ ਰਹੇ ਹਨ। ਇਹ ਸੰਭਵ ਹੈ ਕਿ ਪੰਜਾਬ ਪੁਲਸ ਇਕ ਜਾਂ ਦੋ ਦਿਨਾਂ ਵਿਚ ਹੋਰ ਖ਼ੁਲਾਸੇ ਕਰੇਗੀ। ਪੰਜਾਬ ਪੁਲਸ ਨੇ ਸੰਕੇਤ ਦਿੱਤਾ ਹੈ ਕਿ ਇਸ ਘਟਨਾ ਪਿੱਛੇ ਪਾਕਿਸਤਾਨ ਅਤੇ ਗੈਂਗਸਟਰਾਂ ਦਾ ਹੱਥ ਹੈ।
ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 39ਵੇਂ ਦਿਨ 71 ਨਸ਼ਾ ਸਮੱਗਲਰ ਗ੍ਰਿਫ਼ਤਾਰ
ਪੰਜਾਬ ਪੁਲਸ ਇਹ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਗ੍ਰਨੇਡ ਕਿਸ ਨੇ ਅਤੇ ਕਦੋਂ ਤਿਆਰ ਕੀਤਾ ਸੀ ਅਤੇ ਜਲੰਧਰ ਕਦੋਂ ਪਹੁੰਚਿਆ। ਖ਼ੁਫ਼ੀਆ ਏਜੰਸੀਆਂ ਨਾਲ ਮਿਲ ਕੇ ਇਹ ਵੀ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਮੁਲਜ਼ਮਾਂ ਨੂੰ ਗ੍ਰਨੇਡ ਧਮਾਕੇ ਨੂੰ ਅੰਜਾਮ ਦੇਣ ਲਈ ਪੈਸੇ ਦਿੱਤੇ ਗਏ ਸਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ ਜਲੰਧਰ ’ਚ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ 12 ਘੰਟਿਆਂ ਤੋਂ ਵੀ ਘੱਟ ਸਮੇਂ ’ਚ ਹੱਲ ਕਰ ਲਿਆ, ਜਿਸ ਦੀ ਸਾਜ਼ਿਸ਼ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵਲੋਂ ਰਚੀ ਗਈ ਸੀ। ਇਸ ਮਾਮਲੇ ਵਿਚ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: ਵਿਆਹ ਕਰਵਾਉਣ ਦਾ ਵਿਚੋਲਿਆਂ ਨੇ ਲੱਭਿਆ ਅਨੋਖਾ ਢੰਗ, ਇਨ੍ਹਾਂ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ!
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਸ ਦੇ ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵਲੋਂ ਪੰਜਾਬ ਵਿਚ ਫਿਰਕੂ ਸਦਭਾਵਨਾ ਨੂੰ ਵਿਗਾੜਨ ਲਈ ਰਚੀ ਗਈ ਇਕ ਵੱਡੀ ਸਾਜ਼ਿਸ਼ ਦਾ ਖ਼ੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਸੀ, ਜੋਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈ. ਐੱਸ. ਆਈ. ਦੁਆਰਾ ਸਪਾਂਸਰ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਕਰੀਬੀ ਸਾਥੀ ਹੈ। ਉਨ੍ਹਾਂ ਦੱਸਿਆ ਕਿ ਹਾਲਾਂਕਿ ਮੁਲਜ਼ਮਾਂ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਗੈਂਗਸਟਰ ਹੈਪੀ ਪਛੀਆ ਨਾਲ ਵੀ ਸੰਭਾਵਿਤ ਸਬੰਧਾਂ ਤੋਂ ਇਨਕਾਰ ਨਹੀਂ ਕੀਤਾ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਕਬੱਡੀ ਦੇ ਚੋਟੀ ਦੇ ਖਿਡਾਰੀ ਸੁਖਜੀਤ ਟਿੱਬਾ ਦੀ ਮੌਤ
ਅਰਪਿਤ ਸ਼ੁਕਲਾ ਨੇ ਆਈ. ਜੀ. (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਦੇ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਸ ਟੀਮਾਂ ਨੇ ਮੁਲਜ਼ਮਾਂ ਵਲੋਂ ਅਪਰਾਧ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਇਕ ਈ-ਰਿਕਸ਼ਾ ਵੀ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ ਦੇ ਸੈਂਟਰਲ ਟਾਊਨ ਵਿਚ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਧਮਾਕਾ ਹੋਇਆ। ਜਲੰਧਰ ਕਮਿਸ਼ਨਰੇਟ ਦੀਆਂ ਪੁਲਸ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਨਮੂਨੇ ਅਤੇ ਸਬੂਤ ਇਕੱਠੇ ਕੀਤੇ। ਹੋਰ ਵੇਰਵੇ ਸਾਂਝੇ ਕਰਦਿਆਂ ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਰੇ ਸਾਜ਼ਿਸ਼ਕਾਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਖ਼ੁਫ਼ੀਆ ਏਜੰਸੀਆਂ ਨਾਲ ਤਾਲਮੇਲ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਲੰਧਰ ਦੇ ਪੁਲਸ ਸਟੇਸ਼ਨ ਡਿਵੀਜ਼ਨ ਨੰਬਰ 3 ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਮੁਸ਼ਕਲ 'ਚ ਪੰਜਾਬੀ! ਭਿਆਨਕ ਗਰਮੀ ਤੋਂ ਪਹਿਲਾਂ ਹੀ ਮਚੀ ਹਾਏ-ਤੌਬਾ
NEXT STORY