ਬਠਿੰਡਾ (ਵੈਬ ਡੈਸਕ) : ਬਠਿੰਡਾ ਵਿੱਚ ਅੱਜ ਧਰਨੇ 'ਤੇ ਬੈਠੇ ਕਿਸਾਨਾਂ ਅਤੇ ਪੁਲਸ ਦਰਮਿਆਨ ਆਹਮੋ-ਸਾਹਮਣੇ ਦੀ ਸਥਿਤੀ ਉਸ ਸਮੇਂ ਤਣਾਅਪੁੂਰਨ ਬਣੀ, ਜਦੋਂ ਡੀ.ਸੀ. ਦਫ਼ਤਰ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਕਾਰਵਾਈ ਨਾਲ ਮਾਹੌਲ ਕਾਫ਼ੀ ਗਰਮਾ ਗਿਆ। ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਜੇਲ੍ਹ ਵਿੱਚ ਬੰਦ ਦੋ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਪੱਕਾ ਧਰਨਾ ਦੇਣ ਦੇ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸਵੇਰ ਤੋਂ ਹੀ ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਤਣਾਅਪੂਰਨ ਹਾਲਾਤ ਬਣੇ ਰਹੇ। ਜਾਣਕਾਰੀ ਮੁਤਾਬਕ ਪੁਲਸ ਵੱਲੋਂ ਸਵੇਰੇ ਲਗਭਗ ਤਿੰਨ ਵਜੇ ਹੀ ਕਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇ ਮਾਰੇ ਗਏ।
ਇਹ ਵੀ ਪੜ੍ਹੋ-SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
ਜ਼ਿਕਰਯੋਗ ਹੈ ਕਿ ਪੁਲਸ ਕਾਰਵਾਈ ਦੌਰਾਨ ਕੁਝ ਕਿਸਾਨ ਆਗੂਆਂ ਨੂੰ ਪਹਿਲਾਂ ਤਾਂ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ, ਜਦਕਿ ਕਈਆਂ ਨੂੰ ਗ੍ਰਿਫ਼ਤਾਰ ਕਰਕੇ ਅਣਪਛਾਤੀਆਂ ਥਾਵਾਂ ’ਤੇ ਲਿਜਾਇਆ ਗਿਆ। ਕਿਸਾਨ ਜਥੇਬੰਦੀ ਵੱਲੋਂ ਇਸ ਕਾਰਵਾਈ ਨੂੰ ਲੋਕਤੰਤਰਿਕ ਅਧਿਕਾਰਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਡੀ.ਸੀ. ਦਫ਼ਤਰ ਦੇ ਆਲੇ-ਦੁਆਲੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ। ਇਲਾਕੇ ਵਿੱਚ ਵੱਡੀ ਪੱਧਰ ’ਤੇ ਬੈਰੀਕੇਡਿੰਗ ਕੀਤੀ ਗਈ ਅਤੇ ਦੰਗਾ-ਰੋਕੂ ਸਾਜ਼ੋ-ਸਾਮਾਨ ਨਾਲ ਪੁਲਸ ਮੁਲਾਜ਼ਮ ਤਾਇਨਾਤ ਰਹੇ। ਜਦੋਂ ਕਿਸਾਨਾਂ ਦੇ ਕਾਫ਼ਲੇ ਡੀ.ਸੀ. ਦਫ਼ਤਰ ਵੱਲ ਵਧੇ ਅਤੇ ਕਿਸਾਨ ਆਗੂਆਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ, ਤਾਂ ਮਾਹੌਲ ਹੋਰ ਵੀ ਤਣਾਅਪੂਰਨ ਹੋ ਗਿਆ। ਇਸ ਦੌਰਾਨ ਪੁਲਸ ਅਤੇ ਕਿਸਾਨਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਹੋਈ, ਜੋ ਕੁਝ ਹੀ ਸਮੇਂ ਵਿੱਚ ਝੜੱਪ ਵਿੱਚ ਤਬਦੀਲ ਹੋ ਗਈ। ਕੁਝ ਕਿਸਾਨ ਆਗੂਆਂ ਵੱਲੋਂ ਪੁਲਸ ਦਾ ਨਾਕਾ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਗਈ। ਨਾਕਾਬੰਦੀ ਹਟਾਉਣ ਦੌਰਾਨ ਦੋਹਾਂ ਪਾਸਿਆਂ ਵੱਲੋਂ ਧੱਕਾ-ਮੁੱਕੀ ਹੋਈ ਅਤੇ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਨਜ਼ਰ ਆਈ।
ਇਹ ਵੀ ਪੜ੍ਹੋ- ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
ਇਸ ਤੋਂ ਬਾਅਦ ਹੁਣ ਪੁਲਸ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਪੱਕੇ ਮੋਰਚੇ ’ਤੇ ਬੈਠੇ ਕਿਸਾਨਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਬਠਿੰਡਾ ਵਿੱਚ ਪੁਲਸ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ, ਜਦਕਿ ਬਠਿੰਡਾ-ਚੰਡੀਗੜ੍ਹ ਹਾਈਵੇਅ ’ਤੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ। ਇਸ ਸਾਰੇ ਮਾਮਲੇ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 100 ਤੋਂ ਵੱਧ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ : ਦੇਖ ਲਓ ਹਾਲ, ਕਿਰਾਏਦਾਰ ਨਾਲ ਵਿਵਾਦ ਬਣਾਇਆ ਜਾਨ ਲੇਵਾ, ਮਕਾਨ ਮਾਲਕ ਦੀ ਮੌਤ
NEXT STORY