ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸਖ਼ਤੀ ਵਰਤਣ ਲਈ ਪੁਲਸ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਪਰ ਸਰਹੱਦੀ ਖੇਤਰ ਅੰਦਰ ਪਿਛਲੇ ਕੁਝ ਦਿਨਾਂ ਤੋਂ ਬੁਲਟ ਦੇ ਪਟਾਕੇ ਮਾਰਨ ਵਾਲੇ ਨੌਜਵਾਨ ਵੱਲੋਂ ਸਵੇਰੇ ਸਕੂਲ ਲੱਗਣ ਅਤੇ ਛੁੱਟੀ ਵੇਲੇ ਪਟਾਕੇ ਮਾਰ ਮਾਰ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ ਹੋਇਆ ਸੀ ਜਿਸ ਕਾਰਨ ਲੋਕਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਨ੍ਹਾਂ ਵਿਰੁੱਧ ਸਿਕੰਜਾ ਕੱਸਣ ਦੀ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ।
ਇਸ ਮਗਰੋਂ ਥਾਣਾ ਮੁਖੀ ਜਤਿੰਦਰ ਕੁਮਾਰ ਵੱਲੋਂ ਬਹਿਰਾਮਪੁਰ ਦੇ ਮੇਨ ਚੌਕ ਵਿੱਚ ਨਾਕਾ ਲਗਾ ਕੇ ਆਉਣ ਜਾਣ ਵਾਲੇ ਹਰੇਕ ਵਾਹਨ ਦੀ ਚੈਕਿੰਗ ਕੀਤੀ ਗਈ। ਇਸ ਸਬੰਧ ਵਿੱਚ, ਬਹਿਰਾਮਪੁਰ ਪੁਲਸ ਸਟੇਸ਼ਨ ਦੇ ਐੱਸਐੱਚਓ ਜਤਿੰਦਰ ਕੁਮਾਰ ਨੇ ਚੈਕਿੰਗ ਦੌਰਾਨ ਪਟਾਕਿਆਂ ਦੀ ਵਰਤੋਂ ਕਰਨ ਵਾਲੇ ਪੰਜ ਬੁਲਟ ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਜਤਿੰਦਰ ਕੁਮਾਰ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਨਾਕੇ ਲਗਾਏ ਜਾ ਰਹੇ ਹਨ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕੁਝ ਨੌਜਵਾਨਾਂ ਵੱਲੋਂ ਆਪਣੇ ਬੁਲਟ ਮੋਟਰਸਾਈਕਲਾ ਦੇ ਪਟਾਕੇ ਮਰਵਾ ਕੇ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਨ੍ਹਾਂ ਨੂੰ ਅੱਜ ਪੁਲਸ ਵੱਲੋਂ ਮੌਕੇ 'ਤੇ ਕਾਬੂ ਕਰ ਕੇ ਪੰਜ ਬੁਲਟ ਮੋਟਰਸਾਈਕਲਾਂ ਨੂੰ ਬਾਉਂਡ ਕੀਤਾ ਗਿਆ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਵੀ ਨਸ਼ੀਲੇ ਪਦਾਰਥ ਵੇਚਦਾ ਜਾਂ ਸੇਵਨ ਕਰਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰੋ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਨੂੰ ਮੋਟਰਸਾਈਕਲ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਉਮਰ ਦੇਖ ਲੈਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਦੀ 10 ਕਿੱਲੇ ਦੇ ਕਰੀਬ ਕਣਕ ਸੜ ਕੇ ਹੋਈ ਸਵਾਹ
NEXT STORY