ਦਿੜ੍ਹਬਾ ਮੰਡੀ (ਅਜੈ) : ਪੰਜਾਬ ਪੁਲਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼ਹਿਰ ’ਚ ਚੌਕਸੀ ਵਧਾਉਂਦੇ ਹੋਏ ਅਤੇ ਮਾੜੇ ਅਨਸਰਾਂ ਨੂੰ ਠੱਲ ਪਾਉਣ ਲਈ ਇੰਸਪੈਕਟਰ ਗੁਰਮੀਤ ਸਿੰਘ ਥਾਣਾ ਮੁਖੀ ਦਿੜ੍ਹਬਾ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਬੱਸ ਸਟਾਫ਼ ਦਿੜ੍ਹਬਾ ਤੋਂ ਸ਼ੁਰੂ ਕਰ ਕੇ ਸਾਰੇ ਸ਼ਹਿਰ ਦਾ ਚੱਕਰ ਲਗਾਇਆ ਗਿਆ। ਇਸ ਮੌਕੇ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਸ਼ਹਿਰ ’ਚ ਇਹ ਫਲੈਗ ਮਾਰਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੱਢਿਆ ਗਿਆ ਹੈ।
ਉਨ੍ਹਾਂ ਗੈਰ ਸਮਾਜਿਕ ਅਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲ਼ੰਘਣਾ ਨਹੀਂ ਕਰਨ ਦਿੱਤੀ ਜਾਵੇਗੀ, ਜਿਸ ਕਰ ਕੇ ਇਹ ਫਲੈਗ ਮਾਰਚ ਮਾੜੇ ਅਨਸਰਾਂ ਲਈ ਚੁਣੌਤੀ ਹੈ। ਇਸ ਦੇ ਨਾਲ ਦੀ ਸਾਰੇ ਇਲਾਕੇ ਵਿਚ ਚੌਕਸੀ ਵੀ ਵਧਾਈ ਹੋਈ ਹੈ ਅਤੇ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਦਿਨ-ਰਾਤ ਦੀ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਸ ਦੇ ਜਵਾਨਾਂ ਸਮੇਤ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਵੱਡੀ ਗਿਣਤੀ ਵਿਚ ਸ਼ਾਮਲ ਸੀ।
ਪੰਜਾਬ 'ਚ 1 ਜੂਨ ਤੋਂ ਪਹਿਲਾਂ ਵੋਟਿੰਗ! ਚੋਣ ਕਮਿਸ਼ਨ ਨੇ ਖਿੱਚੀ ਪੂਰੀ ਤਿਆਰੀ
NEXT STORY