ਗੋਰਾਇਆ (ਮੁਨੀਸ਼ ਬਾਵਾ)— ਗੋਰਾਇਆ ਦੇ ਪਿੰਡ ਕਟਾਨਾ 'ਚ 27 ਸਾਲਾ ਨੌਜਵਾਨ ਦੀ ਲਾਸ਼ ਪਿੰਡ ਦੇ ਪੰਚਾਇਤ ਮੈਂਬਰ ਦੀ ਮੋਟਰ ਤੋਂ ਮਿਲਣ ਨਾਲ ਪਿੰਡ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਸੁੱਖਾ ਪੁੱਤਰ ਜੋਗਾ ਸਿੰਘ ਵਾਸੀ ਕਟਾਨਾ ਦੇ ਤੌਰ 'ਤੇ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਉਕਤ ਸਥਾਨ 'ਤੇ ਸੁੱਟ ਦਿੱਤਾ ਗਿਆ ਹੈ। ਲਾਸ਼ ਮਿਲਣ ਤੋਂ ਬਾਅਦ ਗੋਰਾਇਆ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਤਫ਼ਤੀਸ਼ ਸ਼ੁਰੂ ਕਰਕੇ ਕੁਝ ਨੌਜਵਾਨਾਂ ਨੂੰ ਹਿਰਾਸਤ 'ਚ ਵੀ ਲੈ ਲਿਆ ਹੈ।
ਪਰਿਵਾਰ ਦਾ ਹੋਇਆ ਰੋ-ਰੋ ਬੁਰਾ ਹਾਲ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸੁਖਪ੍ਰੀਤ ਦੇ ਪਿਤਾ ਜੋਗਾ ਸਿੰਘ ਨੇ ਦੱਸਿਆ ਉਸ ਦਾ ਪੁੱਤਰ ਵੀਰਵਾਰ ਦਾ ਘਰੋਂ ਗਿਆ ਸੀ, ਜੋ ਸਾਰੀ ਰਾਤ ਵਾਪਸ ਘਰ ਨਹੀਂ ਆਇਆ। ਉਨ੍ਹÎਾਂ ਦੱਸਿਆ ਕਿ ਉਕਤ ਮੁੰਡੇ ਦੀ ਲਾਸ਼ ਅੱਜ ਸਵੇਰੇ ਪਿੰਡ ਦੇ ਪੰਚਾਇਤ ਮੈਂਬਰ ਦੀ ਮੋਟਰ 'ਤੇ ਪਿੰਡ ਵਾਸੀਆਂ ਨੇ ਵੇਖੀ ਅਤੇ ਲਾਸ਼ ਵੇਖਣ ਤੋਂ ਬਾਅਦ ਤੁਰੰਤ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ ਗਈ। ਉਥੇ ਹੀ ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਮਾਂ ਬੇਹੋਸ਼ ਹੋ ਗਈ ਅਤੇ ਪਰਿਵਾਰ ਵਾਲਿਆਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ।
ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਆਏ ਥਾਣਾ ਮੁਖੀ ਗੋਰਾਇਆ ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਜੋ ਉਸ ਦੇ ਪਿਤਾ ਅਤੇ ਮਾਮਾ ਨੇ ਦਿੱਤੇ ਬਿਆਨਾਂ 'ਚ ਕੁਝ ਲੋਕਾਂ 'ਤੇ ਸ਼ੱਕ ਜ਼ਾਹਰ ਕੀਤਾ ਹੈ। ਪੁਲਸ ਵੱਲੋਂ ਦੋ ਲੋਕਾਂ ਖ਼ਿਲਾਫ਼ 302, 201, 34 ਆਈ. ਪੀ. ਸੀ. ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਮਲੋਟ ਦੇ 22 ਸਾਲਾ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ
NEXT STORY