ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਪਿੰਡ ਖੀਰਾਂਵਾਲੀ ਨੇੜੇ ਸੜਕ ’ਤੇ ਖੜ੍ਹੀ ਇਕ ਕਾਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪਿੰਡ ਖੀਰਾਂਵਾਲੀ ਨੇੜੇ ਰੋਡ ’ਤੇ ਗੱਡੀ ਵਿਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ 108 ਐਂਬੂਲੈਂਸ ਦੀ ਮਦਦ ਨਾਲ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚਾਇਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਮ੍ਰਿਤਕ ਦੀ ਪਛਾਣ ਸੋਨਮਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਕਰੀਬ ਇਕ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਹ ਕਪੂਰਥਲਾ ਤੋਂ ਦਵਾਈ ਲੈ ਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ। ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮਾਮਲੇ ਸਬੰਧੀ ਧਾਰਾ 174 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਤਰਨਜੋਤ ਸਿੰਘ ਦੀ ਮੌਤ 'ਤੇ ਜਤਾਇਆ ਦੁੱਖ਼, ਕਿਹਾ-ਅਣਗਹਿਲੀ ਕਾਰਨ ਵਾਪਰ ਰਹੀਆਂ ਘਟਨਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੈਸ਼ਨਲ ਹਾਈਵੇ ਅਥਾਰਟੀ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰ ਤੋਂ ਮੰਗੀ ਫੋਰਸ
NEXT STORY