ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)— ਹੁਸ਼ਿਆਰਪੁਰ ਦੇ ਬੱਸ ਸਟੈਂਡ ਤੋਂ ਪੁਲਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸ ਸਟੈਂਡ 'ਤੇ ਕੁਝ ਲੋਕਾਂ ਨੇ ਵਿਅਕਤੀ ਦੀ ਲਾਸ਼ ਨੂੰ ਦੇਖ ਕੇ ਪੁਲਸ ਨੂੰ ਇਸ ਸਬੰਧੀ ਸੂਚਨਾ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਲਿਆ।
ਵਿਅਕਤੀ ਦੀ ਪਛਾਣ ਜਲੰਧਰ ਦੇ ਕੁਰਾਲੀ ਥਾਣਾ ਲਾਂਬੜਾ ਦੇ ਤੇਜਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੀ ਪਛਾਣ ਉਸ ਦੇ ਆਧਾਰ ਕਾਰਡ ਤੋਂ ਕੀਤੀ ਗਈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਦੀ ਮੌਤ ਓਵਰਡੋਜ਼ ਜਾਂ ਕਿਸੇ ਗੰਭੀਰ ਬੀਮਾਰੀ ਨਾਲ ਹੋਈ ਹੈ।
'ਨੈਣਾ ਦੇਵੀ ਐਨਕਾਊਂਟਰ' 'ਤੇ ਐੱਸ. ਐੱਸ. ਪੀ. ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ (ਵੀਡੀਓ)
NEXT STORY