ਪਟਿਆਲਾ (ਇੰਦਰਜੀਤ ਬਕਸ਼ੀ) : ਪਟਿਆਲਾ ਪੁਲਸ ਵੱਲੋਂ ਏ. ਟੀ. ਐਮ. ਅਤੇ ਬੈਂਕਾਂ ਵਿਚ ਵਾਰਦਾਤਾਂ ਕਰਨ ਵਾਲੇ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਕੋਲੋਂ 2 ਰਾਈਫਲਾਂ 32 ਬੋਰ, ਸਮੇਤ 5 ਜ਼ਿੰਦਾ ਕਾਰਤੂਸ, ਇਕ ਕਿੱਲੋ ਚਾਂਦੀ, ਪੈਸੇ ਗਿਣਨ ਵਾਲੀ ਮਸ਼ੀਨ, ਏਟੀਐੱਮ ਤੋੜਨ ਲਈ ਇਕ ਛੋਟਾ ਆਕਸੀਜਨ ਸਿਲੰਡਰ, ਇਕ ਛੋਟਾ ਗੈਸ ਸਿਲੰਡਰ, ਇਕ ਗੈਸ ਕਟਰ, ਇਕ ਇਲੈਕਟ੍ਰਿਕ ਕਟਰ, ਇਕ ਏਅਰ ਪਲਾਜ਼ਮਾ ਮਸ਼ੀਨ, ਦੋ ਚਾਕੂ, ਇਕ ਲੋਹੇ ਦੀ ਰਾਡ, ਬਲੇਡ ਕਟਰ ਅਤੇ ਹੋਰ ਕਈ ਤਰ੍ਹਾਂ ਦਾ ਸਮਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੰਬੀ ਨੇੜੇ ਵੱਡੀ ਵਾਰਦਾਤ, ਵੱਡੇ ਭਰਾ ਨੇ ਛੋਟੇ ਭਰਾ ਦਾ ਕਹੀ ਮਾਰ-ਮਾਰ ਕਤਲ ਕਰ ਖੇਤ ’ਚ ਦੱਬ ਦਿੱਤੀ ਲਾਸ਼
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਏਟੀਐਮ ਅਤੇ ਬੈਂਕਾਂ ਵਿਚ ਵਾਰਦਾਤ ਕਰਨ ਵਾਲੇ ਇਸ ਗਰੋਹ ਦਾ ਮਾਸਟਰਮਾਈਂਡ ਅਜੇ ਕੁਮਾਰ ਹੈ ਅਤੇ ਇਹ ਸਾਰੇ ਮੈਂਬਰ ਕਰੀਬ 19 ਸਾਲ ਤੋਂ 24 ਸਾਲ ਤਕ ਦੀ ਉਮਰ ਦੇ ਹਨ ਅਤੇ ਇਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਵਿਚ ਪਟਿਆਲਾ ਅਤੇ ਅੰਬਾਲਾ ਵਿਖੇ ਵੱਖ-ਵੱਖ ਥਾਵਾਂ ’ਤੇ ਏਟੀਐਮ ਅਤੇ ਬੈਂਕਾਂ ਨੂੰ ਤੋੜਨਾ ਅਤੇ ਸੁਨਿਆਰੇ ਦੀ ਦੁਕਾਨ ਲੁੱਟਣ ਦੀਆਂ ਦਰਜਨ ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਨੇ ਇਹ ਵਾਰਦਾਤਾਂ ਕਰਨ ਲਈ ਸੋਸ਼ਲ ਮੀਡੀਆ ਤੋਂ ਜਾਣਕਾਰੀ ਲਈ ਅਤੇ ਇਨ੍ਹਾਂ ਨੇ ਏਟੀਐਮ ਅਤੇ ਬੈਂਕਾਂ ਨੂੰ ਤੋੜਨ ਲਈ ਕਾਫ਼ੀ ਹਾਈਟੈੱਕ ਸਾਮਾਨ ਜਿਵੇਂ ਕਿ ਗੈਸ ਕਟਰ ਇਲੈਕਟ੍ਰਿਕ ਕਟਰ ਅਤੇ ਏਅਰ ਪਲਾਜ਼ਮਾ ਮਸ਼ੀਨ ਕਟਿੰਗ ਲਈ ਖ਼ਰੀਦ ਲਈਆਂ ਸਨ, ਜਿਸ ਨਾਲ ਇਹ ਵੱਖ-ਵੱਖ ਥਾਵਾਂ ’ਤੇ ਵਾਰਦਾਤਾਂ ਕਰ ਰਹੇ ਸਨ। ਹੁਣ ਇਨ੍ਹਾਂ ਕੋਲੋਂ ਦੋ ਬਾਰਾਂ ਬੋਰ ਰਾਈਫਲਾਂ ਵੀ ਆਈਆਂ ਸਨ ਜੋ ਕਿ ਇਸ ਗਿਰੋਹ ਨੇ ਚੋਰੀ ਕੀਤੀਆਂ ਸਨ ਅਤੇ ਇਹ ਦੋਸ਼ੀ ਪਟਿਆਲਾ ਤੇ ਸਰਹਿੰਦ ਰੋਡ ਵਿਖੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ ਜਿਸ ਦੌਰਾਨ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਨ੍ਹਾਂ ਤੋਂ ਹੋਰ ਵੀ ਕਈ ਤਰ੍ਹਾਂ ਦੇ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ’ਤੇ ਨਵਜੋਤ ਸਿੱਧੂ ਦਾ ਫਿਰ ਵੱਡਾ ਹਮਲਾ, ਡੀ. ਜੀ. ਪੀ. ਤੇ ਏ. ਜੀ. ਨੂੰ ਲੈ ਕੇ ਚੁੱਕੇ ਸਵਾਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਇਕ ਹੋਰ ਮਾਮਲੇ ਸਬੰਧੀ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਵਿਚ ਦਰਜ ਬਾਰਾਂ ਮੁਕੱਦਮਿਆਂ ਵਿਚ ਪੱਚੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਚੋਰੀ ਕੀਤੇ ਗਏ 47 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਦੋਸ਼ੀ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਨੂੰ ਕਬਾੜ ਵਿਚ ਅੱਗੇ ਵੇਚ ਦਿੰਦੇ ਸਨ ਅਤੇ ਪੁਲਸ ਵੱਲੋਂ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਇਨ੍ਹਾਂ ਤੋਂ ਹੋਰ ਵੀ ਵਧੇਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਤੋਂ ਹੋਰ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ : ਦੀਵਾਲੀ ਵਾਲੀ ਸ਼ਾਮ ਦਸੂਹੇ ਨੇੜੇ ਵਾਪਰਿਆ ਵੱਡਾ ਹਾਦਸਾ, ਸਕੇ ਭੈਣ-ਭਰਾ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਡਰੋਨ ਤੇ ਟਿਫਿਨ ਬੰਬ ਹਮਲੇ ਦੇ ਖ਼ਤਰੇ ਨੂੰ ਵੇਖਦੇ ਹੋਏ DGP ਸਹੋਤਾ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
NEXT STORY