ਲੁਧਿਆਣਾ (ਸ਼ਿਵਮ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੱਤਰਕਾਰ ਸਮਾਗਮ ਦੌਰਾਨ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ-1 ਸਮੀਰ ਵਰਮਾ ਅਤੇ ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸ. ਹਰਸ਼ਵੀਰ ਸੰਧੂ ਅਤੇ ਐਲਡਿਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਦੀ ਪੁਲਸ ਟੀਮ ਨੇ ਲੋਕਾਂ ਨੂੰ ਲੁੱਟਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : Punjab ਦੇ ਇਨਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਲੁੱਟ ਤੇ ਚੋਰੀ ਦੀ ਵਾਰਦਾਤ ਕਰਨ ਵਾਲੇ ਕੁਝ ਮੁਲਜ਼ਮ ਕਾਦੀਆਂ ਕੱਟ ਕੋਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ, ਜਿਸ ਤੋਂ ਬਾਅਦ ਐਲਡਿਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਅਤੇ ਥਾਣੇਦਾਰ ਜਤਿੰਦਰ ਸਿੰਘ ਦੀ ਪੁਲਸ ਟੀਮ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਵਲੋਂ ਉਕਤ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮਾਂ ਕੋਲੋਂ ਵੱਖ-ਵੱਖ ਕੰਪਨੀ ਦੇ 9 ਮੋਬਾਈਲ ਫੋਨ ਬਰਾਮਦ ਕੀਤੇ ਗਏ। ਪੁਲਸ ਵਲੋਂ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਚੋਰੀ ਦੇ ਮੋਟਰਸਾਈਕਲ ਤੇ ਇਕ ਲੋਹੇ ਦਾ ਦਾਤਰ ਵੀ ਬਰਾਮਦ ਕੀਤਾ ਗਿਆ। ਏ. ਡੀ. ਸੀ. ਪੀ. ਵਰਮਾ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਵਲੋਂ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਪਛਾਣ ਕੇਤਨ ਕੁਮਾਰ ਪੁੱਤਰ ਜੋਗਿੰਦਰ ਵਾਸੀ ਗ੍ਰੀਨਲੈਂਡ ਸਕੂਲ ਦੀ ਬੈਕ ਸਾਈਡ ਅਮਨ ਨਗਰ, ਰਘੁਵੀਰ ਕੁਮਾਰ ਅਤੇ ਉਸ ਦੇ ਭਰਾ ਕਾਮਦੇਵ ਪੁੱਤਰ ਵਿਨੋਦ ਸਾਹਨੀ ਵਾਸੀ ਮੁਹੱਲਾ ਪੀਰੂਬੰਦਾ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਤਿੰਨੋ ਮੁਲਜ਼ਮਾਂ ਖਿਲਾਫ ਥਾਣਾ ਸਲੇਮ ਟਾਬਰੀ ’ਚ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Year Ender 2025: ਸਾਲ ਖਤਮ ਹੁੰਦਿਆਂ ਸੱਚ ਹੋਈਆਂ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ! ਹਿਲਾ ਕੇ ਰੱਖ'ਤੀ ਦੁਨੀਆ
ਤਿੰਨੋਂ ਮੁਲਜ਼ਮਾਂ ’ਤੇ ਪਹਿਲਾਂ ਵੀ ਕਈ ਕੇਸ ਦਰਜ
ਏ. ਡੀ. ਸੀ. ਪੀ. ਸਮੀਰ ਵਰਮਾ ਅਤੇ ਏ. ਸੀ. ਪੀ. ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਲੁੱਟ ਅਤੇ ਚੋਰੀ ਦੀ ਵਾਰਦਾਤ ਕਰਨ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਤਿੰਨੋਂ ਮੁਲਜ਼ਮਾਂ ’ਤੇ ਪਹਿਲਾਂ ਹੀ ਕਈ ਲੁੱਟ ਅਤੇ ਚੋਰੀ ਦੇ ਕੇਸ ਦਰਜ ਹਨ। ਮੁਲਜ਼ਮ ਕੇਤਨ ਕੁਮਾਰ ’ਤੇ ਪਹਿਲਾਂ ਹੀ ਥਾਣਾ ਦੁੱਗਰੀ ’ਚ ਇਕ ਅਤੇ ਥਾਣਾ ਡਵੀਜ਼ਨ ਨੰ. 8 ਵਿਚ 3 ਕੇਸ ਦਰਜ ਹਨ, ਜਦੋਂਕਿ ਕਾਮਦੇਵ ’ਤੇ ਥਾਣਾ ਸਲੇਮ ਟਾਬਰੀ ਵਿਚ 2 ਕੇਸ ਦਰਜ ਹਨ ਅਤੇ ਰਘੁਵੀਰ ਕੁਮਾਰ ’ਤੇ ਥਾਣਾ ਡਵੀਜ਼ਨ ਨੰ. 4 ਵਿਚ 1 ਕੇਸ ਦਰਜ ਹੈ, ਜਿਸ ਵਿਚ ਤਿੰਨੋਂ ਮੁਲਜ਼ਮ ਜ਼ਮਾਨਤ ’ਤੇ ਬਾਹਰ ਆਏ ਹੋਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਪਾਵਰਕਾਮ ਦਾ ਵੱਡਾ ਐਕਸ਼ਨ, 21 ਮੀਟਰ ਰੀਡਰਾਂ ਦੀਆਂ ਸੇਵਾਵਾਂ ਕੀਤੀਆਂ ਖ਼ਤਮ
NEXT STORY