ਲੁਧਿਆਣਾ (ਰਿਸ਼ੀ/ਗੌਤਮ) : ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਦੇ ਸਬੰਧ ’ਚ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਸੀ. ਆਈ. ਏ.-2 ਦੀ ਟੀਮ ਨੇ 2 ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ। ਪੁਲਸ ਨੇ ਮੁਲਜ਼ਮਾਂ ਕੋਲੋਂ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਪ੍ਰਿੰਸ ਪੋਪੜ ਉਰਫ਼ ਚੰਦੂ ਸਾਹਨੀ ਅਤੇ ਆਕਾਸ਼ ਸਾਹਨੀ ਉਰਫ਼ ਮੱਟੂ ਵਾਸੀ ਮੁਹੱਲਾ ਰਾਮ ਨਗਰ ਬਿਹਾਰੀ ਕਾਲੋਨੀ ਵਜੋਂ ਕੀਤੀ ਹੈ। ਮੁਲਜ਼ਮ ਨਸ਼ੇ ਦੀ ਵੱਡੀ ਖੇਪ ਲੈ ਕੇ ਆਉਂਦੇ ਸਨ, ਜਿਸ ਨੂੰ ਉਨ੍ਹਾਂ ਦੇ ਸਾਥੀ ਅੱਗੇ ਵੱਖ-ਵੱਖ ਇਲਾਕਿਆਂ ’ਚ ਸਪਲਾਈ ਕਰਦੇ ਸਨ। ਸੀ. ਆਈ. ਏ.-2 ਦੀ ਟੀਮ ਨੇ ਮੁਲਜ਼ਮ ਖਿਲਾਫ ਥਾਣਾ ਡਵੀਜ਼ਨ ਨੰ. 7 ’ਚ ਨਸ਼ਾ ਸਮੱਗਲਿੰਗ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਪ੍ਰਿੰਸ ਪੋਪੜ ਖਿਲਾਫ ਪਹਿਲਾਂ ਵੀ ਨਸ਼ਾ, ਕਾਤਲਾਨਾ ਹਮਲੇ ਅਤੇ ਲੁੱਟ-ਖੋਹ ਦੇ ਦੋਸ਼ਾਂ ਤਹਿਤ ਕੇਸ ਦਰਜ ਹਨ।
ਇਹ ਵੀ ਪੜ੍ਹੋ : ਮਾਮੇ ਦੇ ਮੁੰਡੇ ਨੇ ਭੂਆ ਦੇ ਮੁੰਡੇ ਨਾਲ ਮਾਰੀ 5 ਲੱਖ ਦੀ ਠੱਗੀ, ਲੋਹ ਲੰਗਰ ਦੀ ਜ਼ਮੀਨ ’ਚੋਂ ਵੇਚ ’ਤਾ ਪਲਾਟ
ਏ. ਸੀ. ਪੀ. ਕ੍ਰਾਈਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇੰਸ. ਵਿਕਰਮਜੀਤ ਸਿੰਘ ਘੁੰਮਣ ਦੀ ਟੀਮ ਤਾਜਪੁਰ ਰੋਡ ’ਤੇ ਮੁਹੱਲਾ ਕਿਸ਼ੋਰ ਨਗਰ ਨੇੜੇ ਟੀ-ਪੁਆਇੰਟ ’ਤੇ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਸੀ ਤਾਂ ਏ. ਐੱਸ. ਆਈ. ਰਾਜ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਕਿ ਹੈਰੋਇਨ ਸਪਲਾਈ ਦਾ ਧੰਦਾ ਕਰਨ ਵਾਲੇ ਦੋਵੇਂ ਭਰਾ ਤਾਜਪੁਰ ਰੋਡ ’ਤੇ ਟਰੀਟਮੈਂਟ ਪਲਾਂਟ ਨੇੜੇ ਇਕ ਗਾਹਕ ਨੂੰ ਹੈਰੋਇਨ ਸਪਲਾਈ ਕਰਨ ਦੀ ਤਾਕ ’ਚ ਖੜ੍ਹੇ ਹਨ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਉਕਤ ਮਾਮਲੇ ’ਚ ਉਨ੍ਹਾਂ ਕੋਲੋਂ ਨਸ਼ੀਲਾ ਪਦਾਰਥ ਲੈ ਕੇ ਵੇਚਣ ਵਾਲੇ ਕ੍ਰਿਸ਼ਨ ਸਾਹਨੀ, ਮਿਥੁਨ ਸਾਹਨੀ ਅਤੇ ਸੰਨੀ ਜੈਨ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਨਸ਼ਾ ਸਮੱਗਲਿਗ ਦੇ ਮਾਮਲੇ ਦਰਜ ਹਨ। ਤਿੰਨੋਂ ਮੁਲਜ਼ਮ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਵੱਡੀ ਮਾਤਰਾ ’ਚ ਹੈਰੋਇਨ ਕਿਥੋਂ ਲੈ ਕੇ ਆਉਂਦੇ ਸਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੇ ਦੀ ਵਰਤੋਂ ਕਰਦੇ ਹਨ। ਮੁਲਜ਼ਮਾਂ ਨਾਲ ਉਨ੍ਹਾਂ ਦੇ ਸੰਪਰਕਾਂ ਬਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ 'ਚ Visa ਰਿਜੈਕਟ ਹੋਣ ਕਾਰਨ ਭਾਰਤੀਆਂ ਨੂੰ ਹੋਇਆ 664 ਕਰੋੜ ਰੁਪਏ ਦਾ ਨੁਕਸਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਮੌਸਮ ਵਿਭਾਗ ਨੇ 22 ਤਾਰੀਖ਼ ਤੱਕ ਕਰ 'ਤੀ ਭਵਿੱਖਬਾਣੀ
NEXT STORY