ਜਲੰਧਰ : ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਫਿਰੌਤੀ ਮੰਗਣ ਦੇ ਮਾਮਲੇ ’ਚ ਇਕ ਮੁਲਜ਼ਮ ਫੜਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਫਿਰੌਤੀ ਮੰਗਣ ਵਾਲੇ ਦੀਪਕ ਸ਼ਰਮਾ ਪੁੱਤਰ ਅਜੀਤ ਪਾਲ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਮੀਂਹ ਤੇ ਜ਼ਬਰਦਸਤ ਗੜੇਮਾਰੀ ਨੇ ਜਨ-ਜੀਵਨ ਕੀਤਾ ਪ੍ਰਭਾਵਿਤ, ਸੜਕਾਂ ’ਤੇ ਵਿਛੀ ਬਰਫ ਦੀ ਚਾਦਰ (ਵੀਡੀਓ)
ਪੁੱਛਗਿੱਛ ਦੌਰਾਨ ਦੀਪਕ ਸ਼ਰਮਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਵਿਕਰਮ ਸ਼ਰਮਾ ਕੁਝ ਸਮਾਂ ਪਹਿਲਾਂ ਸ਼ਿਕਾਇਤਕਰਤਾ ਦੀ ਫੈਕਟਰੀ ਵਿਚ ਕੰਮ ਕਰਦੇ ਸਨ। ਦੀਪਕ ਸ਼ਰਮਾ ਨੇ ਮੰਨਿਆ ਹੈ ਕਿ ਉਸ ਨੇ ਆਪਣੇ ਭਰਾ ਨਾਲ ਮਿਲੀਭੁਗਤ ਕਰ ਕੇ ਸ਼ਿਕਾਇਤਕਰਤਾ ਨੂੰ ਜਾਨੋਂ ਮਾਰ ਦੇਣ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮ ਵਿਕਰਮ ਸ਼ਰਮਾ, ਜੋ ਵਿਦੇਸ਼ ਅਮਰੀਕਾ ’ਚ ਰਹਿੰਦਾ ਹੈ, ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਦਕਿ ਮੁਲਜ਼ਮ ਦੀਪਕ ਸ਼ਰਮਾ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਦੇ ਮਸਲੇ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ
DGGI ਲੁਧਿਆਣਾ ਨੇ ਟੈਕਸ ਚੋਰੀ ਰੈਕੇਟ ’ਚ ਸ਼ਾਮਲ ਕਈ ਫਰਮਾਂ ’ਤੇ ਕੀਤੀ ਕਾਰਵਾਈ
NEXT STORY