ਮੋਹਾਲੀ (ਪਰਦੀਪ)-ਪੰਜਾਬ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜੈਪਾਲ ਭੁੱਲਰ ਗੈਂਗ ਦੇ 2 ਮੈਂਬਰਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਰਣਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ। ਉਨ੍ਹਾਂ ਦਾ ਤੀਜਾ ਸਾਥੀ ਮੇਜਰ ਸਿੰਘ ਫਰਾਰ ਚੱਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ
ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਇਹ ਉਕਤ ਤਿੰਨੇ ਦੋਸ਼ੀ ਮੋਹਾਲੀ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਦੋਹਾਂ ਨੂੰ ਮੋਹਾਲੀ ਅਦਾਲਤ ’ਚ ਪੇਸ਼ ਕਰ ਚਾਰ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ
ਦਰਦਨਾਕ ਹਾਦਸਾ : ਸੀਵਰੇਜ ਪਾਉਣ ਦੌਰਾਨ 3 ਧੀਆਂ ਦੇ ਪਿਓ ਦੀ ਮਿੱਟੀ ’ਚ ਦੱਬਣ ਨਾਲ ਮੌਤ
NEXT STORY