ਲੁਧਿਆਣਾ (ਅਨਿਲ)- ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੇ ਰਹਿਣ ਵਾਲੇ ਇਕ 33 ਸਾਲ ਦੇ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦੇ ਪਿੰਡ ਦੇ ਕੁਝ ਲੋਕਾਂ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਨਾਮ ਲਖਬੀਰ ਸਿੰਘ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀ। ਬੀਤੇ ਦਿਨੀਂ ਸ਼ੁੱਕਰਵਾਰ ਨੂੰ ਉਸ ਦੀ ਹਾਲਤ ਅਚਾਨਕ ਖ਼ਰਾਬ ਹੋ ਗਈ, ਜਿਸ ਕਾਰਨ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ ; 1 ਮਹੀਨੇ ਦੀ ਮਾਸੂਮ ਬੱਚੀ ਨੇ ਤੋੜਿਆ ਦਮ, ਕਈ ਹੋਰ ਜ਼ਖ਼ਮੀ
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਲਖਬੀਰ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਲਿਵਰ ਦੀ ਬੀਮਾਰੀ ਦਾ ਇਲਾਜ ਲੁਧਿਆਣਾ ਦੇ ਇਕ ਨਿਜੀ ਹਸਪਤਾਲ ਵਿਚ ਕਰਵਾ ਰਿਹਾ ਸੀ। ਸ਼ੁੱਕਰਵਾਰ ਨੂੰ ਉਸ ਦੀ ਹਾਲਤ ਇਕਦਮ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪੀ.ਜੀ.ਆਈ. ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਉਨ੍ਹਾਂ ਦਾ ਲੜਕਾ ਲਖਬੀਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਲਿਵਰ ਦੀ ਬੀਮਾਰੀ ਤੋਂ ਪੀੜਤ ਸੀ।
ਜਦੋਂ ਇਸ ਸਬੰਧੀ ਥਾਣਾ ਲਾਡੋਵਾਲ ਦੇ ਮੁਖੀ ਹਰਪ੍ਰੀਤ ਸਿੰਘ ਦੇਹਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਮਹੀਨੇ ਹੀ ਥਾਣਾ ਲਾਡੋਵਾਲ ਦੀ ਪੁਲਸ ਨੇ ਉਸ ’ਤੇ ਨਾਜਾਇਜ਼ ਸ਼ਰਾਬ ਦਾ ਕੇਸ ਦਰਜ ਕੀਤਾ ਸੀ। ਉਕਤ ਵਿਅਕਤੀ ’ਤੇ ਥਾਣਾ ਲਾਡੋਵਾਲ ਵਿਚ ਕਈ ਕੇਸ ਦਰਜ ਹਨ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਲਖਬੀਰ ਸਿੰਘ ਦੀ ਮੌਤ ਹੋ ਗਈ ਹੈ ਤਾਂ ਉਹ ਮ੍ਰਿਤਕ ਦੇ ਪਰਿਵਾਰ ਦੇ ਨਾਲ ਗੱਲਬਾਤ ਕਰਨ ਲਈ ਪਿੰਡ ਤਲਵੰਡੀ ਕਲਾਂ ਪੁੱਜੇ ਜਿਥੇ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਲਖਬੀਰ ਸਿੰਘ ਲੀਵਰ ਦੀ ਬੀਮਾਰੀ ਤੋਂ ਪੀੜਤ ਸੀ, ਜਿਸ ਦਾ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹੋ ਗਿਆ ਵੱਡਾ ਹਾਦਸਾ, ਸੜਕ 'ਤੇ ਖੜ੍ਹੀ ਗੱਡੀ ਬਣ ਗਈ 'ਅੱਗ ਦਾ ਗੋਲ਼ਾ'
ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਸ ਦੇ ਇਲਾਜ ਦੀ ਸਾਰੀ ਰਿਪੋਰਟ ਪੁਲਸ ਸਾਹਮਣੇ ਰੱਖੀ ਗਈ ਪਰ ਪਿੰਡ ਦੇ ਕੁਝ ਲੋਕ ਇਸ ਨੂੰ ਨਸ਼ੇ ਦੀ ਓਵਰਡੋਜ਼ ਦੱਸਦੇ ਹੋਏ ਮਾਮਲੇ ਨੂੰ ਉਲਝਾਉਣ ਵਿਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੇ ਅਜੇ ਤੱਕ ਪੁਲਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਦਿੱਤੀ। ਜੇਕਰ ਮ੍ਰਿਤਕ ਦੇ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਉਸ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੱਖਣੀ ਭਾਰਤ ਦੇ 5 ਸੂਬਿਆਂ ਦੇ ‘ਸੰਗਠਨ ਪਰਵ’ ਦੇ ਸੁਪਰਵਾਈਜ਼ਰ ਬਣੇ ਤਰੁਣ ਚੁੱਘ
NEXT STORY