ਟਾਂਡਾ ਉੜਮੁੜ (ਪੰਡਿਤ) : 17 ਜੂਨ ਤੋਂ ਸ਼ੁਰੂ ਹੋਣ ਜਾ ਰਹੇ ਬਾਬਾ ਬੂਟਾ ਭਗਤ ਯਾਦਗਾਰੀ ਤਿੰਨ ਰੋਜ਼ਾ ਜੋੜ ਮੇਲੇ ਲਈ ਪੁਲਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ ਟ੍ਰੈਫਿਕ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਯੋਜਨਾ ਬਣਾਈ ਗਈ ਹੈ। ਇਹ ਜਾਣਕਾਰੀ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਅੱਜ ਸ਼ਾਮ ਮੇਲੇ ਵਿਚ ਫੀਲਡ ਵਿਜਟ ਕਰਦੇ ਹੋਏ ਦਿੱਤੀ। ਇਸ ਦੌਰਾਨ ਐੱਸ. ਐੱਚ .ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਵੀ ਉਨ੍ਹਾਂ ਨਾਲ ਮੌਜੂਦ ਰਹੇ।
ਇਸ ਦੌਰਾਨ ਮੇਲੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਡੀ .ਐੱਸ. ਪੀ.ਬਾਜਵਾ ਨੇ ਆਖਿਆ ਕਿ ਮੇਲੇ ਦੌਰਾਨ ਸ਼ਰਾਰਤੀ ਅਨਸਰਾਂ ਅਤੇ ਹੁਲੜਬਾਜ਼ਾ ਨਾਲ ਸਖਤੀ ਨਾਲ ਨਜਿੱਠਣ ਲਈ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ। ਸੁਰੱਖਿਆ ਲਈ ਹੋਰਨਾਂ ਥਾਣਿਆਂ ਤੋਂ ਵੀ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੁਲਸ ਟੀਮਾਂ ਆਇਆ ਹਨ। ਉਨ੍ਹਾਂ ਵਾਹਨਾਂ ਨੂੰ ਚੋਰੀ ਤੋਂ ਬਚਾਉਣ ਲਈ ਮੇਲੇ ਵਿਚ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਪਾਰਕਿੰਗ ਮੇਲਾ ਪ੍ਰਬੰਧਕਾਂ ਜਾ ਪ੍ਰਾਈਵੇਟ ਸੁਰੱਖਿਅਤ ਪਾਰਕਿੰਗ ਏਰੀਆ ਵਿਚ ਹੀ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਆਖਿਆ ਪੁਲਸ ਟੀਮਾਂ ਦਿਨ ਰਾਤ ਮੇਲੇ ਵਿਚ ਗਸ਼ਤ ਕਰਨਗੀਆਂ। ਇਸ ਦੇ ਨਾਲ ਉਨ੍ਹਾਂ ਆਖਿਆ ਕਿ ਮੇਲੇ ਵਾਲੇ ਸਥਾਨ ਦਾਰਾਪੁਰ ਰੋਡ ਤੇ ਵੱਡੇ ਵਾਹਨਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਸਥਾ ਵਾਲੇ ਅਤੇ ਸਭਿਅਕ ਮਾਹੌਲ ਵਿਚ ਮੇਲੇ ਵਿਚ ਭਾਗ ਲੈਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਗਾ ਦੇ ਪਿੰਡ ਲੋਗੜ ਦੀ ਨਹਿਰ 'ਚੋਂ ਇੱਕ ਵਿਅਕਤੀ ਦੀ ਮਿਲੀ ਲਾਸ਼
NEXT STORY