ਫਿਰੋਜ਼ਪੁਰ (ਆਨੰਦ) : ਥਾਣਾ ਘੱਲ ਖੁਰਦ ਦੀ ਪੁਲਸ ਵੱਲੋਂ ਇਕ ਅਣਪਛਾਤੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਗਾਲੀ-ਗਲੌਚ ਕਰਨ ਦੇ ਦੋਸ਼ ’ਚ 131, 352, 125 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਗੁਰਮਿੰਦਰ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਗੋਲੇਵਾਲਾ ਜ਼ਿਲ੍ਹਾ ਫਰੀਦਕੋਟ ਵੱਲੋਂ ਦਿੱਤੀ ਗਈ ਲਿਖਤੀ ਦਰਖਾਸਤ ਦੇ ਆਧਾਰ ’ਤੇ ਕੀਤੀ ਗਈ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਡਰਾਈਵਰ ਨੇ ਗਲਤ ਅਤੇ ਲਾਪਰਵਾਹੀ ਨਾਲ ਡਰਾਈਵਰੀ ਕਰਦਿਆਂ ਉਸ ਨਾਲ ਗਾਲੀ-ਗਲੌਚ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
NEXT STORY