ਮੋਗਾ (ਆਜ਼ਾਦ) - ਸਥਾਨਕ ਪੁਲਸ ਵੱਲੋਂ ਬੀਤੇ ਦਿਨ ਇਕ ਹੋਟਲ 'ਚ ਛਾਪਾਮਾਰੀ ਕਰ ਕੇ 5 ਔਰਤਾਂ ਅਤੇ 4 ਵਿਅਕਤੀਆਂ ਨੂੰ ਦੇਹ ਵਪਾਰ ਦੇ ਧੰਦੇ ਦੇ ਮਾਮਲੇ 'ਚ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਹੋਟਲ ਮਾਲਕ ਅਤੇ ਹੋਟਲ ਸੰਚਾਲਕ ਸਮੇਤ 11 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੀਆਂ ਗਈਆਂ ਉਕਤ ਔਰਤਾਂ ਅਤੇ ਵਿਅਕਤੀਆਂ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਕਤ ਸਾਰਿਆਂ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ। ਉਨ੍ਹਾਂ ਦੱਸਿਆ ਕਿ ਹੋਟਲ ਮਾਲਕ ਅਤੇ ਸੰਚਾਲਕ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
NEXT STORY