ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰਾਂ 'ਤੇ ਪੁਲਸ ਵੱਲੋਂ ਡੰਡੇ ਵਰ੍ਹਾਏ ਗਏ। ਇਸ ਮੌਕੇ ਜਿੱਥੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਪੁਲਸ ਵੱਲੋਂ ਵੱਡੀ ਗਿਣਤੀ 'ਚ ਬੇਰੁਜ਼ਗਾਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਇਹ ਵੀ ਪੜ੍ਹੋ : ਦਰਦਨਾਕ : ਨਹਿਰ 'ਚ ਡੁੱਬਿਆ ਪਰਿਵਾਰ, ਲੋਕਾਂ ਨੇ ਛਾਲਾਂ ਮਾਰ ਮਾਂ-ਪੁੱਤ ਨੂੰ ਕੱਢਿਆ, ਤੇਜ਼ ਵਹਾਅ 'ਚ ਰੁੜ੍ਹਿਆ ਪਿਤਾ
ਇਸ ਮੌਕੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ, ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ, ਕ੍ਰਿਸ਼ਨ ਸਿੰਘ ਨਾਭਾ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਕਾਂਗਰਸ ਸਰਕਾਰ ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਦੇਣ ਤੋਂ ਤਾਂ ਭੱਜੀ ਹੀ ਹੈ, ਸਗੋਂ ਅਨੇਕਾਂ ਵਾਰ ਮੀਟਿੰਗਾਂ ਦੇ ਲਾਅਰੇ ਲਗਾ ਕੇ ਵੀ ਬੇਰੁਜ਼ਗਾਰਾਂ ਦੇ ਮਸਲੇ ਹੱਲ ਕਰਨ ਲਈ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਪੰਜਾਬ ਬੋਰਡ' ਦੇ ਮੁਲਾਜ਼ਮਾਂ ਦੀਆਂ ਰੁਕੀਆਂ 'ਤਨਖ਼ਾਹਾਂ' ਤੇ ਪੈਨਸ਼ਨਾਂ, ਜਾਣੋ ਕਾਰਨ
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵੱਲੋਂ ਖ਼ਾਲੀ ਪਈਆਂ ਪੋਸਟਾਂ ਨੂੰ ਭਰਿਆ ਨਹੀਂ ਜਾਂਦਾ, ਉਦੋਂ ਤੱਕ ਬੇਰੁਜ਼ਗਾਰ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸਰਕਾਰੀ ਨੌਕਰੀਆਂ ਵਿਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ : ਅਰੁਨਾ ਚੌਧਰੀ
NEXT STORY