ਅਬੋਹਰ (ਸੁਨੀਲ) : ਪੰਜਾਬ ਦੇ ਅਬੋਹਰ 'ਚ ਵੋਟਾਂ ਪੈਣ ਦੌਰਾਨ ਪੁਲਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਨੇ ਕੁੱਝ ਸ਼ਰਾਰਤੀ ਤੱਤਾਂ 'ਤੇ ਲਾਠੀਚਾਰਜ ਕੀਤਾ ਹੈ। ਜਾਣਕਾਰੀ ਮੁਤਾਬਕ ਅੱਜ ਪੰਜਾਬ ਭਰ 'ਚ ਨਗਰ ਨਿਗਮਾਂ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਲਈ ਵੋਟਾਂ ਪੈ ਰਹੀਆਂ ਹਨ।
ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਇਸ ਦੇ ਚੱਲਦਿਆਂ ਅਬੋਹਰ ਦੇ ਵਾਰਡ ਨੰਬਰ-22 ਦੀ ਉਪ ਚੋਣ ਲਈ ਨਗਰ ਨਿਗਮ 'ਚ ਪੋਲਿੰਗ ਬੂਥ ਬਣਾਇਆ ਗਿਆ ਸੀ। ਦਰਅਸਲ ਕੁੱਝ ਸ਼ਰਾਰਤੀ ਲੋਕ ਪੋਲਿੰਗ ਬੂਥ 'ਚ ਜ਼ਬਰਦਸਤੀ ਵੜਨ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ (ਵੀਡੀਓ)
ਉਨ੍ਹਾਂ ਨੂੰ ਪੁਲਸ ਨੇ ਰੋਕਣਾ ਚਾਹਿਆ ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਪੁਲਸ ਨੇ ਬਲ ਦਾ ਇਸਤੇਮਾਲ ਕੀਤਾ ਅਤੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਹ ਵੱਲੋਂ ਬਾਬਾ ਸਾਹਿਬ ਦੇ ਅਪਮਾਨ ਕਾਰਨ ਰੋਸ! ਪਿੰਡਾਂ 'ਚ ਅਰਥੀ ਫੂਕ ਮੁਜਾਹਰੇ
NEXT STORY