ਚੰਡੀਗੜ੍ਹ : ਪੰਜਾਬ 'ਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਖਿਲਾਫ ਕਾਂਗਰਸ ਵਲੋਂ ਬੁੱਧਵਾਰ ਨੂੰ ਕਾਂਗਰਸ ਭਵਨ ਅਗੇ ਧਰਨਾ ਲਾਉਣ ਵਾਲੇ ਕਾਂਗਰਸੀਆਂ 'ਤੇ ਪੁਲਸ ਨੇ ਲਾਠੀਚਾਰਜ ਕਰ ਦਿੱਤਾ, ਜਿਸ ਦੌਰਾਨ ਕਈ ਕਾਂਗਰਸੀ ਵਰਕਰ ਜ਼ਖਮੀ ਹੋ ਗਏ। ਧਰਨੇ ਤੋਂ ਬਾਅਦ ਜਦੋਂ ਵਰਕਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਅ ਕਰਨ ਜਾ ਰਹੇ ਸਨ ਤਾਂ ਕੁਝ ਹੀ ਦੂਰੀ 'ਤੇ ਪੁਲਸ ਨੇ ਬੈਰੀਕੇਡ ਲਾ ਕੇ ਵਰਕਰਾਂ ਨੂੰ ਰੋਕ ਲਿਆ ਅਤੇ ਉਨ੍ਹਾਂ 'ਤੇ ਲਾਠੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਸ ਨੇ ਧਰਨਾਕਾਰੀਆਂ 'ਤੇ ਪਾਣੀ ਦੀਆਂ ਬੌਛਾੜਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ।
'ਬਾਦਲ ਸਰਕਾਰ ਨੇ ਪੰਜਾਬ ਨੂੰ ਆਰਥਿਕ ਮੰਦੀ ਦੀ ਕਗਾਰ 'ਤੇ ਪਹੁੰਚਾਇਆ'
NEXT STORY