ਕਪੂਰਥਲਾ (ਵਿਪਨ ਮਹਾਜਨ)- ਪੰਜਾਬ ਪੁਲਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖ਼ਤਾ ਕਰਨ ਹਿੱਤ ਨਾਈਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਹੇਠ ਕਪੂਰਥਲਾ ਪੁਲਸ ਵੱਲੋਂ ਬੀਤੀ ਰਾਤ 10 ਵਜੇ ਤੋਂ 4 ਵਜੇ ਤੱਕ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲੋਂ ਪੁੱਛ-ਗਿੱਛ ਕੀਤੀ ਗਈ ।

ਆਪ੍ਰੇਸ਼ਨ ਤਹਿਤ ਪੁਲਸ ਵੱਲੋਂ ਜ਼ਿਲ੍ਹੇ ਦੀਆਂ ਮਹੱਤਵਪੂਰਨ ਥਾਵਾਂ ਉੱਪਰ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ। ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਵੱਲੋਂ ਹਾਈਟੈਕ ਨਾਕਿਆਂ ਬਿਆਸ ਪੁਲ ਅਤੇ ਢਿੱਲਵਾਂ ਆਦਿ ਦੀ ਵੀ ਜਾਂਚ ਕੀਤੀ ਗਈ ਅਤੇ ਹਾਈਟੈਕ ਨਾਕਿਆਂ ਉੱਪਰ ਨਿਗਰਾਨੀ ਹੋਰ ਵਧਾਉਣ ਦੇ ਹੁਕਮ ਦਿੱਤੇ। ਉਨ੍ਹਾਂ ਹਾਈਟੈਕ ਨਾਕਿਆਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਕੰਟਰੋਲ ਰੂਮ ਦਾ ਵੀ ਜਾਇਜ਼ਾ ਲਿਆ ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ ਵੱਡਾ ਝਟਕਾ! ਖੜ੍ਹੀ ਹੋ ਗਈ ਵੱਡੀ ਮੁਸੀਬਤ

ਇਸ ਤੋਂ ਇਲਾਵਾ ਕਪੂਰਥਲਾ, ਫਗਵਾੜਾ ਵਿਖੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਵੀ ਪੁਲਸ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ 'ਤੇ ਨਿਗਰਾਨੀ ਹੋਰ ਵਧਾ ਦਿੱਤੀ ਗਈ। ਐੱਸ. ਐੱਸ. ਪੀ. ਤੂਰਾ ਨੇ ਦੱਸਿਆ ਕਿ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਸ ਨੂੰ ਸਹਿਯੋਗ ਦੇਣ ਅਤੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 15 ਅਪ੍ਰੈਲ ਤੋਂ 13 ਜੂਨ ਤੱਕ ਲੱਗੀ ਇਹ ਸਖ਼ਤ ਪਾਬੰਦੀ, ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ, ਜ਼ਮੀਨੀ ਵਿਵਾਦ ਦੇ ਚੱਲਦਿਆਂ ਮਾਰ 'ਤਾ ਸੋਹਣਾ-ਸੁਨੱਖਾ ਨੌਜਵਾਨ
NEXT STORY