ਸੁਲਤਾਨਪੁਰ ਲੋਧੀ, (ਸੋਢੀ)- ਥਾਣਾ ਕਬੀਰਪੁਰ ਪੁਲਸ ਵੱਲੋਂ ਇੰਸਪੈਕਟਰ ਜਸਮੇਲ ਕੌਰ ਚਾਹਲ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਲਾਕੇ 'ਚ ਵਿਸ਼ੇਸ਼ ਨਾਈਟ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਦੌਰਾਨ ਪੁਲਸ ਵੱਲੋਂ ਵੱਖ-ਵੱਖ ਗੱਡੀਆਂ, ਕਾਰਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਗਈ।
ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਮੇਲ ਕੌਰ ਚਾਹਲ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਦੇ ਹੁਕਮਾਂ ਅਨੁਸਾਰ ਥਾਣਾ ਕਬੀਰਪੁਰ ਪੁਲਸ ਨੇ ਚੈਕਿੰਗ ਦੌਰਾਨ ਗੱਡੀਆਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਗਈ ਤੇ ਅਧੂਰੇ ਕਾਗਜ਼ਾਂ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਪੁਲਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਵੀ ਕੀਤੀ ਗਈ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਨਸ਼ਾ ਸਮੱਗਲਰਾਂ 'ਤੇ ਨੱਥ ਪਾਈ ਜਾ ਸਕੇ।
ਨਗਰ ਕੌਂਸਲ ਦੀ ਟੀਮ ਵੱਲੋਂ ਬਾਜ਼ਾਰਾਂ ਦਾ ਦੌਰਾ
NEXT STORY