ਮੋਗਾ (ਵਿਪਨ)— ਮੋਗਾ ਦੇ ਕਸਬਾ ਫਤਿਹਗੜ੍ਹ ਪੰਜਤੂਰ ਨੇੜੇ ਇਕ ਕਾਰ ਸਵਾਰ ਵਿਅਕਤੀ ਵੱਲੋਂ ਪੁਲਸ ਮੁਲਾਜ਼ਮ 'ਤੇ ਗੱਡੀ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀ. ਐੱਸ. ਪੀ. ਧਰਮਕੋਟ ਸੁਬੇਗ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਪੰਜਤੂਰ ਨੇੜੇ ਪੁਲਸ ਵੱਲੋਂ ਨਾਕਾ ਲਗਾਇਆ ਗਿਆ ਸੀ, ਜਿੱਥੇ ਡਿਊਟੀ 'ਤੇ ਤਾਇਨਾਤ ਏ. ਐੱਸ. ਆਈ. ਵੱਲੋਂ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਰੁਕਣ ਦੀ ਥਾਂ ਉਸ ਨੇ ਗੱਡੀ ਏ. ਐੱਸ. ਆਈ. 'ਤੇ ਕਾਰ ਚੜ੍ਹਾ ਦਿੱਤੀ ਅਤੇ ਉਸ ਨੂੰ ਦੂਰ ਤੱਕ ਘੜੀਸਦਾ ਲੈ ਗਿਆ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ
ਇਸ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਦੱਸ ਦੇਈਏ ਕਿ ਇਸ ਘਟਨਾ ਦੌਰਾਨ ਏ. ਐੱਸ. ਆਈ. ਦੀਆਂ ਦੋਵੇਂ ਲੱਤਾ ਫਰੈਕਚਰ ਹੋ ਗਈਆਂ। ਫਿਲਹਾਲ ਇਲਾਜ ਲਈ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਸੁਬੇਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਏ. ਐੱਸ. ਆਈ. ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਮੁਕਾਬਲੇ ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਰਫ਼ਤਾਰ ਦੁੱਗਣੀ, ਸਾਹਮਣੇ ਆਈ ਹੈਰਾਨ ਕਰਦੀ ਰਿਪੋਰਟ
ਇਹ ਵੀ ਪੜ੍ਹੋ: ਪ੍ਰੇਮੀ ਨੇ ਪ੍ਰੇਮਿਕਾ ਨੂੰ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੀਤਾ ਇਹ ਕਾਰਾ
ਮੁਕਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਮਿਲੇ ਜੋੜੇ
NEXT STORY