ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੁਲਸ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਗਿਆ ਸੀ। ਨਵਜੋਤ ਦੇ ਇਸ ਵਿਵਾਦਤ ਬਿਆਨ ਨੂੰ ਲੈ ਕੇ ਜਿਥੇ ਪੰਜਾਬ ਪੁਲਸ ਦਾ ਮਹਿਕਮਾ ਕਾਫ਼ੀ ਗੁੱਸੇ ’ਚ ਹੈ, ਉਥੇ ਹੀ ਵਿਰੋਧੀਆਂ ਵਲੋਂ ਵੀ ਨਵਜੋਤ ਸਿੱਧੂ ’ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੁਲਸ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ’ਤੇ ਨਵਜੋਤ ਸਿੱਧੂ ਦੇ ਨਾਲ-ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰੇ ’ਚ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਦਲਜੀਤ ਚੀਮਾ ਵਲੋਂ ਇਸ ਸਬੰਧ ’ਚ ਟਵੀਟ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਲਿਖਿਆ ਕਿ ‘‘ਨਵਜੋਤ ਸਿੱਧੂ ਵੱਲੋਂ ਪੁਲਸ ਅਫ਼ਸਰਾਂ ਖ਼ਿਲਾਫ਼ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ 'ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ। ਇਸ ਦੇ ਨਾਲ ਹੀ ਦਲਜੀਤ ਚੀਮਾ ਨੇ ਲਿਖਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਇੱਕ ਡੀ.ਐੱਸ.ਪੀ. ਨੂੰ ਬੋਲਣਾ ਪਿਆ ਅਤੇ ਹੁਣ ਐੱਸ.ਆਈ. ਨੂੰ ਬੋਲਣਾ ਪਿਆ ਹੈ। ਪੁਲਸ ਦੀ ਵਰਦੀ ਵਿੱਚ ਹੁੰਦਿਆਂ ਇੱਕ ਸ਼ਕਤੀਸ਼ਾਲੀ ਬੰਦੇ ਖ਼ਿਲਾਫ਼ ਬੋਲਣਾ ਬਹੁਤ ਔਖਾ ਹੁੰਦਾ ਹੈ। ਪੁਲਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਨ੍ਹਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕ ਅਵਸਥਾ ਸਮਝਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਇਸ ਤੋਂ ਇਲਾਵਾ ਚੀਮਾ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਸ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਵਾਪਸ ਲੈ ਕੇ ਪੁਲਸ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਸ ਦਾ ਮਨੋਬਲ ਅਤੇ ਉਨ੍ਹਾਂ ਦੀ ਵਰਦੀ ਦੀ ਇੱਜ਼ਤ ਕਾਇਮ ਰਹੇ।'
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਗਏ ਸਨ। ਉੱਥੇ ਹੀ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਦੀ ਹਮਾਇਤ ਦੇ ਜੋਸ਼ 'ਚ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਇੱਕ ਦੱਬਕਾ ਮਾਰਿਆ ਤਾਂ ਪੁਲਸ ਅਧਿਕਾਰੀਆਂ ਦੀ ਪੇਂਟ ਗਿੱਲੀ ਹੋ ਜਾਵੇ। ਇਸ ਤੋਂ ਬਾਅਦ ਪੁਲਸ ਫੋਰਸ 'ਚ ਸਿੱਧੂ ਖ਼ਿਲਾਫ਼ ਗੁੱਸਾ ਪਾਇਆ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ ‘ਪੁਲਸ ਦੀਆਂ ਪੈਂਟਾਂ ਗਿੱਲੀਆਂ ਹੋਣ’ ਵਾਲੇ ਵਿਵਾਦਤ ਬਿਆਨ ਨਾਲ ਪੁਲਸ ਅਫ਼ਸਰਾਂ ’ਚ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਦੇ ਡੀ.ਐੱਸ.ਪੀ. ਦਿਲਸ਼ੇਰ ਸਿੰਘ ਚੰਦੇਲ ਨੇ ਸਿੱਧੂ ਨੂੰ ਫੋਰਸ ਦੀ ਸੁਰੱਖਿਆ ਛੱਡਣ ਦੀ ਚੁਣੌਤੀ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸਮੱਗਲਰਾਂ, ਗੈਂਗਸਟਰਾਂ ਦਾ ਸੁਮੇਲ ਖ਼ਤਰਨਾਕ: ਹੈਰੋਇਨ ਦੀ ਵੱਡੀ ਖੇਪ ਮੰਗਵਾਉਣ ਦਾ ਰਿਕਾਰਡ ਤੋੜ ਚੁੱਕਾ ਹੈ ‘ਚੀਂਦਾ’
ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਖੰਨਾ 'ਚ ਹੋਟਲ ਦੇ ਕਮਰੇ 'ਚ ਬੰਬ ਅਸੈਂਬਲ ਕੀਤੇ ਜਾਣ ਦਾ ਖ਼ਦਸ਼ਾ
NEXT STORY