ਫਿਲੌਰ(ਭਾਖੜੀ)- ਅੱਜ ਦਾ ਦਿਨ ਜਲੰਧਰ ਦਿਹਾਤੀ ਪੁਲਸ ਲਈ ਕਾਫੀ ਮੁਸ਼ਕਿਲਾਂ ਭਰਿਆ ਰਿਹਾ। ਜਿੱਥੇ ਪਹਿਲਾਂ ਪੁਲਸ ਨੇ ਆਪਣੇ ਹੀ ਥਾਣੇ ਵਿਚ ਤਾਇਨਾਤ 4 ਥਾਣੇਦਾਰਾਂ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ ਕੀਤਾ ਹੈ, ਉਥੇ ਪੁਲਸ ਨੇ ਕੁਝ ਦਿਨ ਪਹਿਲਾਂ ਫਿਲੌਰ ਪੁਲਸ ਥਾਣੇ ’ਚ ਤਾਇਨਾਤ ਰਹੇ ਇਕ ਹੋਰ ਥਾਣੇਦਾਰ ਅਸ਼ਵਨੀ ਕੁਮਾਰ ਦੀ ਪਤਨੀ ਪਰਮਜੀਤ ਕੌਰ ’ਤੇ ਠੱਗੀ ਮਾਰਨ ਦਾ ਕੇਸ ਦਰਜ ਕਰ ਕੇ ਉਸ ਨੂੰ ਵੀ ਅੱਜ ਗ੍ਰਿਫਤਾਰ ਕਰ ਲਿਆ।
ਸ਼ਿਕਾਇਤਕਰਤਾ ਮਹਿਲਾ ਸੰਦੀਪ ਕੌਰ ਪਤਨੀ ਸ਼ਾਮ ਲਾਲ ਵਾਸੀ ਗੰਨਾ ਪਿੰਡ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਥਾਣੇਦਾਰ ਅਸ਼ਵਨੀ ਕੁਮਾਰ ਦੀ ਪਤਨੀ ਪਰਮਜੀਤ ਕੌਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਹ ਵਿਦੇਸ਼ ਕੈਨੇਡਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਨੂੰ ਭੇਜ ਦੇਵੇਗੀ। ਉਨ੍ਹਾਂ ਨੂੰ ਵਿਦੇਸ਼ ਭੇਜਣ ਤੋਂ ਪਹਿਲਾਂ ਉਹ 28 ਲੱਖ ਰੁਪਏ ਲਵੇਗੀ।
ਇਹ ਵੀ ਪੜ੍ਹੋ : ਜੇਕਰ ਖੇਤੀ ਕਾਨੂੰਨ ਇਕ ਸਾਜ਼ਿਸ਼ ਹੈ ਤਾਂ ਅਮਰਿੰਦਰ ਸਿੱਧ ਕਰੇ ਜਾਂ ਮੁਆਫੀ ਮੰਗੇ : ਅਮਨਜੋਤ ਰਾਮੂਵਾਲੀਆ
ਸੰਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਸੀ ਕਿ ਪਰਮਜੀਤ ਕੌਰ ਦਾ ਪਤੀ ਪੰਜਾਬ ਪੁਲਸ ਵਿਚ ਥਾਣੇਦਾਰ ਹੈ, ਉਹ ਕਦੇ ਵੀ ਗਲਤ ਕੰਮ ਨਹੀਂ ਕਰੇਗੀ ਪਰ ਜਦ ਉਨ੍ਹਾਂ ਨੇ 28 ਲੱਖ ਰੁਪਏ ਦੇ ਦਿੱਤੇ ਉਸ ਤੋਂ ਬਾਅਦ ਪਰਮਜੀਤ ਕੌਰ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰੁਪਏ ਵਾਪਸ ਕੀਤੇ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਦੌਰਾਨ ਇਸ ਗੱਲ ਦੇ ਪੁਖਤਾ ਨਤੀਜੇ ਮਿਲੇ ਕਿ ਪਰਮਜੀਤ ਕੌਰ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ ਮਾਰੀ ਹੈ। ਪਰਮਜੀਤ ਕੌਰ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ 28 ਲੱਖ ਦੀ ਵਸੂਲੀ ਕੀਤੀ ਜਾਵੇਗੀ।
ਕਾਂਗਰਸ ਨੇ ਵੱਡੇ ਸੁਪਨੇ ਦਿਖਾ ਕੇ ਪੰਜਾਬੀਆਂ ਨਾਲ ਕੀਤਾ ਧੋਖਾ : ਅਸ਼ਵਨੀ ਸ਼ਰਮਾ
NEXT STORY