ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਸ ਥਾਣਾ ਗੜ੍ਹਸ਼ੰਕਰ ਵਿਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿਚ ਸਹਿ-ਦੋਸ਼ੀ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮਾਲਵੇ 'ਚ ਆਈ ਨਵੀਂ ਆਫ਼ਤ, ਲਗਾਤਾਰ ਵਿਗੜ ਰਹੇ ਹਾਲਾਤ, ਖੜ੍ਹੀ ਹੋਈ ਵੱਡੀ ਸਮੱਸਿਆ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐੱਸ.ਐੱਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿਚ ਸ਼ਾਮਲ ਨਾ ਕਰਨ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਸ ਨੇ ਇਕ ਝਗੜੇ ਦੇ ਸਬੰਧ ਵਿਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਸੌਦਾ 50000 ਰੁਪਏ ਵਿਚ ਤੈਅ ਹੋ ਗਿਆ।
ਇਹ ਵੀ ਪੜ੍ਹੋ : ਪੀ. ਐੱਸ. ਈ. ਬੀ. ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐੱਸ.ਐੱਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਜਲੰਧਰ 'ਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨ ਕੋਲੋਂ ਮੋਟਰਸਾਈਕਲ ਖੋਹ ਫ਼ਰਾਰ ਹੋਏ ਲੁਟੇਰੇ, ਮਾਮਲਾ ਦਰਜ
NEXT STORY