ਚੰਡੀਗੜ੍ਹ : ਚੰਡੀਗੜ੍ਹ ਪੁਲਸ ਦੇ 7 ਮੁਲਾਜ਼ਮਾਂ ਖ਼ਿਲਾਫ ਪੰਜਾਬ ਪੁਲਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਦਿੱਤੇ ਗਏਹਨ। ਇਨ੍ਹਾਂ ਪੁਲਸ ਮੁਲਾਜ਼ਮਾਂ ਵਿਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ (ਕ੍ਰਾਈਮ ਬ੍ਰਾਂਚ ਦਾ ਸਾਬਕਾ ਇੰਚਾਰਜ) ਤੱਕ ਦੇ ਅਧਿਕਾਰੀ ਸ਼ਾਮਲ ਹਨ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਹੁਕਮ ਚੰਡੀਗੜ੍ਹ ਦੇ ਇਕ ਡਾਕਟਰ ਨੂੰ ਅਗਵਾ ਕਰਕੇ ਉਸਦੇ ਮੋਬਾਇਲ ਲੋਕੇਸ਼ਨ ਦਾ ਰਿਕਾਰਡ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਦਿੱਤੇ ਹਨ। ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਤੋਂ ਬਾਹਰ ਕਰਨ ਲਈ ਕਿਹਾ ਹੈ ਅਤੇ ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਗਠਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਲਾਡਾਂ ਨਾਲ ਪਾਲ਼ੇ ਪੁੱਤ ਨੂੰ ਪੰਜਾਬ ਤੋਂ ਕੈਨੇਡਾ ਖਿੱਚ ਲਿਆਈ ਮੌਤ, ਇੰਝ ਉੱਜੜਨਗੀਆਂ ਖ਼ੁਸ਼ੀਆਂ ਸੋਚਿਆ ਨਾ ਸੀ
ਇਸ ਦੇ ਨਾਲ ਹੀ ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਐੱਸ. ਐੱਸ. ਪੀ. ਰੈਂਕ ਦੇ ਅਧਿਕਾਰੀ ਨੂੰ ਇਸ ਜਾਂਚ ਦੀ ਅਗਵਾਈ ਸੌਂਪੀ ਜਾਵੇ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਹਾਈਕੋਰਟ ਨੇ ਇਹ ਹੁਕਮ ਡਾਕਟਰ ਮੋਹਿਤ ਧਵਨ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ। ਪਟੀਸ਼ਨ ਅਨੁਸਾਰ ਡਾਕਟਰ ਆਪਣੇ ਇਕ ਕੇਸ ਦੀ ਸੁਣਵਾਈ ਲਈ 7 ਜਨਵਰੀ 2022 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਅਦਾਲਤ, ਸੈਕਟਰ-43, ਚੰਡੀਗੜ੍ਹ ਜਾ ਰਿਹਾ ਸੀ, ਇਸ ਤੋਂ ਪਹਿਲਾਂ ਕਿ ਉਹ ਮੈਜਿਸਟਰੇਟ ਦੇ ਸਾਹਮਣੇ ਪੇਸ਼ ਹੁੰਦਾ, ਉਸ ਨੂੰ ਚਾਰ ਪੁਲਸ ਮੁਲਾਜ਼ਮਾਂ ਨੇ ਅਗਵਾ ਕਰ ਲਿਆ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ, ਆਉਣ ਵਾਲੇ ਦਿਨਾਂ ’ਚ ਜਾਣੋ ਕਿਹੋ ਜਿਹਾ ਰਹੇਗਾ ਮੌਸਮ
ਚੰਡੀਗੜ੍ਹ ਪੁਲਸ ਦੇ ਜਿਨ੍ਹਾਂ ਮੁਲਾਜ਼ਮਾਂ ’ਤੇ ਦੋਸ਼ ਲੱਗੇ ਹਨ, ਉਨ੍ਹਾਂ ਵਿਚ ਕਾਂਸਟੇਬਲ ਵਿਕਾਸ ਹੁੱਡਾ, ਅਨਿਲ ਕੁਮਾਰ, ਅਮਿਤੋਜ (ਬਾਅਦ ਵਿਚ ਏ. ਐੱਸ. ਆਈ. ਅਜਮੇਰ) ਅਤੇ ਯੂ. ਟੀ ਦੀ ਅਪਰਾਧ ਸ਼ਾਖਾ ਦੇ ਕਾਂਸਟੇਬਲ ਸੁਭਾਸ਼ ਕੁਮਾਰ ਤੋਂ ਇਲਾਵਾ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ, ਸਬ ਇੰਸਪੈਕਟਰ ਸੁਰੇਸ਼ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਨੀਰਜ ਸ਼ਾਮਲ ਹਨ।
ਇਹ ਵੀ ਪੜ੍ਹੋ : ਨੂੰਹ ਦੇ ਨਹੀਂ ਹੋ ਰਹੀ ਸੀ ਔਲਾਦ ਤਾਂ ਤਾਂਤਰਿਕ ਕੋਲ ਲੈ ਗਈ ਸੱਸ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਚੱਲਦੀ ਟਰੇਨ 'ਚ ਚੜ੍ਹਨ ਲੱਗੀ ਕੁੜੀ ਦਾ ਤਿਲਕਿਆ ਪੈਰ, ਟਰੈਕ ਹੇਠਾਂ ਡਿੱਗਦੇ ਹੀ ਉੱਪਰੋਂ ਲੰਘ ਗਈ ਗੱਡੀ
NEXT STORY