ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਅਜਨਾਲਾ ਥਾਣੇ ਵਿਖੇ ਹੋਈ ਝੜਪ ਤੋਂ ਬਾਅਦ ਪੰਜਾਬ ਪੁਲਸ ਨੇ ਸਬਕ ਸਿੱਖ ਲਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਵੱਲੋਂ ਆਤਮ-ਰੱਖਿਆ ਲਈ ਗੱਤਕਾ ਖੇਡਣ ਦੀ ਸਿਖਲਾਈ ਲਈ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ , ਜਿੱਥੇ ਪੁਲਸ ਮੁਲਾਜ਼ਮ ਪੁਲਸ ਲਾਇਨ 'ਚ ਨਿਹੰਗ ਸਿੰਘਾਂ ਕੋਲੋਂ ਗੱਤਕਾ ਸਿੱਖ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਡੀ. ਐੱਸ. ਪੀ. (ਐੱਚ) ਅਵਤਾਰ ਸਿੰਘ ਨੇ ਕਿਹਾ ਕਿ ਮੁਕਤਸਰ ਪੁਲਸ ਵੱਲੋਂ ਐੱਸ. ਐੱਸ. ਪੀ. ਬਲਬੀਰ ਸਿੰਘ ਦੀ ਹਦਾਇਤਾਂ 'ਤੇ ਪੁਲਸ ਮੁਲਾਜ਼ਮਾਂ ਦੀ ਚੰਗੀ ਸਿਹਤ ਅਤੇ ਜ਼ਰੂਰਤ ਸਮੇਂ ਕੋਈ ਭੀੜ ਜਾਂ ਦੰਗਾ ਵਿਰੋਧੀ ਭੀੜ ਨੂੰ ਕਾਬੂ ਕਰਨ ਲਈ ਸਪੈਸ਼ਲ ਤੌਰ 'ਤੇ ਪੁਲਸ ਦੇ ਉਸਤਾਦ ਅਤੇ ਟ੍ਰੇਨੀ ਬੁਲਾਏ ਗਏ ਹਨ, ਜੋ ਪੁਲਸ ਨੂੰ ਮਾਰਸ਼ਲ, ਆਰਟ ਮਾਰਸ਼ਲ, ਗੱਤਕਾ ਸਬੰਧੀ ਮੌਕ ਡ੍ਰਿਲ ਬਾਰੇ ਟ੍ਰੇਨਿੰਗ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪੁਲਸ ਲਾਇਨ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਵੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੰਗਰੂਰ ਜੇਲ੍ਹ 'ਚ ਵੱਡੀ ਵਾਰਦਾਤ, ਜੇਲ੍ਹ ਵਾਰਡਨ 'ਤੇ ਜਾਨਲੇਵਾ ਹਮਲਾ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਜਨਾਲਾ ਥਾਣਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਕਾਰਕੁਨਾਂ ਅਤੇ ਪੁਲਸ ਵਿਚਾਲੇ ਖ਼ੂਨੀ ਝੜਪ ਹੋ ਗਈ ਸੀ। ਇਸ ਦੌਰਾਨ ਕਈ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਸਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਵੀ ਨਿਹੰਗ ਜਥੇਬੰਦੀਆਂ ਦਾ ਸਾਹਮਣਾ ਕਰਦਿਆਂ ਪੁਲਸ ਨੂੰ ਪਿੱਛੇ ਹਟਨਾ ਪਿਆ ਸੀ। ਇਨ੍ਹਾਂ ਦੋ ਘਟਨਾਵਾਂ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਨੇ ਕਿਹਾ ਸੀ ਕਿ ਪੁਲਸ ਅਜਿਹੇ ਹਮਲਿਆਂ ਲਈ ਖ਼ੁਦ ਨੂੰ ਤਿਆਰ ਕਰੇਗੀ। ਦੱਸ ਦੇਈਏ ਕਿ ਇਹ ਟ੍ਰੈਨਿੰਗ ਸੂਬਾ ਪੱਧਰੀ ਤੌਰ 'ਤੇ ਸਾਰੇ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਅਤੇ ਜਲਦ ਹੀ ਬਾਕੀ ਜ਼ਿਲ੍ਹਿਆਂ 'ਚ ਵੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 5 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
CM ਮਾਨ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਕੇਂਦਰ ਨੇ ਉੜੀਸਾ ਤੋਂ ਸਮੁੰਦਰ ਰਸਤੇ ਕੋਲਾ ਲਿਆਉਣ ਦੀ ਸ਼ਰਤ ਹਟਾਈ
NEXT STORY