ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ-ਮੋਗਾ ਰੋਡ ’ਤੇ ਸਥਿਤ ਹਰਿਆਲੀ ਪੈਟਰੋਲ ਪੰਪ ਦੇ ਇਕ ਕਰਮਚਾਰੀ ਨੂੰ ਦੋ ਵਰਦੀ ਧਾਰੀ ਪੁਲਸ ਮੁਲਾਜ਼ਮਾਂ ਨੇ ਆਪਣੀ ਗੱਡੀ ’ਚ ਪੈਟਰੋਲ ਪਵਾਉਣ ਸਮੇਂ ਥੱਪੜ ਮਾਰੇ ਅਤੇ ਜ਼ਬਰਦਸਤੀ ਉਸਨੂੰ ਆਪਣੀ ਕਾਰ ’ਚ ਬਿਠਾਇਆ। ਇਹ ਸਾਰੀ ਘਟਨਾ ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਐੱਸ. ਐੱਸ. ਪੀ. ਫਿਰੋਜ਼ਪੁਰ ਵਲੋਂ ਤੁਰੰਤ ਕਾਰਵਾਈ ਕਰਦਿਆਂ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਅਤੇ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ।
ਇਹ ਵੀ ਪੜ੍ਹੋ- ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਇਸ ਸਬੰਧੀ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਤੱਕ ਇਸ ਘਟਨਾ ਦੀ ਨਿਰਪੱਖ ਜਾਂਚ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਇਹ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ ਅਤੇ ਜਾਂਚ ਪੂਰੀ ਹੋਣ ਤੱਕ ਇਹ ਇੱਥੇ ਹੀ ਰਹਿਣਗੇ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਈ ਗੱਲ ਤੋਂ ਪਤਾ ਲੱਗਾ ਹੈ ਕਿ ਗੱਡੀ ’ਚ ਤੇਲ ਪਾਉਣ ਨੂੰ ਲੈ ਕੇ ਪੁਲਸ ਮੁਲਾਜ਼ਮਾਂ ਅਤੇ ਪੈਟਰੋਲ ਪੰਪ ਦੇ ਮੁਲਾਜ਼ਮ ਵਿਚਾਲੇ ਗ਼ਲਤਫਹਿਮੀ ਹੋ ਗਈ ਸੀ, ਜੋ ਦੂਰ ਹੋ ਚੁੱਕੀ ਹੈ ਤੇ ਉਨ੍ਹਾਂ ਦਾ ਸਮਝੌਤਾ ਹੋ ਗਿਆ ਹੈ। ਇਸ ਦੇ ਬਾਵਜੂਦ ਪੁਲਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ’ਚ ਅਜਿਹੀ ਘਟਨਾ ਕਦੇ ਨਾ ਵਾਪਰੇ।
ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਵੱਡੀ ਵਾਰਦਾਤ, 1200 ਰੁਪਏ ਬਦਲੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਵਿਆਹ ਦਾ ਝਾਂਸਾ ਦੇ ਕੇ ਔਰਤ ਤੋਂ 2 ਲੱਖ 91 ਹਜ਼ਾਰ ਰੁਪਏ ਠੱਗੇ
NEXT STORY