ਲੁਧਿਆਣਾ (ਹਿਤੇਸ਼): ਲੋਕ ਸਭਾ ਚੋਣਾਂ ਮੁਕੰਮਲ ਹੁੰਦੇ ਸਾਰ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਸਮੇਤ ਕੁੱਲ 9 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 8 ਆਈ.ਪੀ.ਐੱਸ. ਅਤੇ 1 ਪੀ.ਪੀ.ਐੱਸ. ਅਫ਼ਸਰ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਜੀ.ਪੀ. ਆਫ਼ਿਸ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ, ਉਨ੍ਹਾਂ ਦੀ ਪੋਸਟਿੰਗ ਬਾਰੇ ਵੱਖਰੇ ਤੌਰ 'ਤੇ ਹੁਕਮ ਜਾਰੀ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਚੋਣਾਂ ਮਗਰੋਂ ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ, ਸੱਦ ਲਈ ਅਹਿਮ ਮੀਟਿੰਗ
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੁਲਦੀਪ ਸਿੰਘ ਚਾਹਲ ਨੂੰ ਲੁਧਿਆਣਾ ਦਾ ਪੁਲਸ ਕਮਿਸ਼ਨਰ ਅਤੇ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਦਲੇ ਗਏ ਅਫ਼ਸਰਾਂ ਦੀ ਸੂਚੀ ਹੇਠਾਂ ਮੁਤਾਬਕ ਹੈ-
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ 'ਚ ਨਸ਼ੇੜੀਆਂ ਦਾ ਹਾਈ ਵੋਲਟੇਜ਼ ਡਰਾਮਾ, ਹਾਲਤ ਵੇਖ ਲੋਕ ਵੀ ਹੋਏ ਹੈਰਾਨ
NEXT STORY