ਅਜਨਾਲਾ (ਰਮਨਦੀਪ) - ਐਂਟੀ ਨਾਰਕੋਟਿਕਸ ਸੈੱਲ ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਪੁਲਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਅਫੀਮ ਤੇ ਚੂਰਾ ਪੋਸਤ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਜਨਾਲਾ ਅਧੀਨ ਆਉਂਦੇ ਪਿੰਡ ਉੱਗਰ ਔਲਖ ਦੇ ਰਹਿਣ ਵਾਲੇ ਟਰੱਕ ਡਰਾਈਵਰ ਨੂੰ ਅੱਧਾ ਕਿਲੋਂ ਅਫੀਮ ਤੇ 1200 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਅਜਨਾਲਾ ਨਾਲ ਲੱਗਦੇ ਪਿੰਡ ਮਹਿਰ ਬੁਖਾਰੀ ਨਜ਼ਦੀਕ ਟਰੱਕ ਡਰਾਈਵਰ ਕੰਵਰਪਾਲ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਭਲਾ ਪਿੰਡ ਨੂੰ ਅੱਧਾ ਕਿੱਲੋਂ ਅਫੀਮ ਤੇ 1200 ਗ੍ਰਾਮ ਚੋਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਯਾਤਰੀਆਂ ਦੀ ਕਮੀ ਕਾਰਨ ਰੇਲਵੇ ਅਧਿਕਾਰੀ ਵੀ ਪਰੇਸ਼ਾਨ
NEXT STORY