ਮੋਗਾ (ਆਜ਼ਾਦ) : ਜ਼ਿਲ੍ਹਾ ਮੋਗਾ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਲੰਗੇਆਣਾ ਵਿਖੇ ਇਕ ਸਕਾਰਪੀਓ ਗੱਡੀ ਵਿਚ ਸਵਾਰ ਨੌਜਵਾਨਾਂ ਵੱਲੋਂ ਪੁਲਸ ਪਾਰਟੀ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਇਕ ਸ਼ੱਕੀ ਗੱਡੀ ਵਿਚ ਸਵਾਰ ਘੁੰਮਦੇ ਹਨ ਜਦੋਂ ਥਾਣਾ ਬਾਘਾ ਪੁਰਾਣਾ ਦੀ ਪੁਲਸ ਨੇ ਇਸ ਗੱਡੀ ਨੂੰ ਰੋਕਣ ਦਾ ਯਤਨ ਕੀਤਾ ਤਾਂ ਕਾਰ ਸਵਾਰਾਂ ਨੇ ਪਹਿਲਾਂ ਪੁਲਸ ਦੇ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮ ਮਨਦੀਪ ਸਿੰਘ ਇਸ ਹਮਲੇ ਦੌਰਾਨ ਜ਼ਖਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਸ਼ਨਾਖਤ ਬਲਵਿੰਦਰ ਸਿੰਘ ਰਿੱਕੀ ਅਤੇ ਹਰਗੋਪਾਲ ਸਿੰਘ ਆਲਮਵਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜਾ ਭੱਜਣ ਵਿਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਇਕ ਹਮਲਾਵਰ ’ਤੇ ਪਹਿਲਾਂ ਹੀ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੈ।
‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਸਬੰਧੀ ਹਾਈਕੋਰਟ ’ਚ ਚੁਣੌਤੀ, ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ
NEXT STORY