ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਚੋਰਾਂ ਨੂੰ ਫੜ੍ਹਨ ਗਈ ਪੁਲਸ ਪਾਰਟੀ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਇਕ ਪੁਲਸ ਮੁਲਾਜ਼ਮ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਅਰਣੀਵਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਟਰਾਂਸਫਾਰਮਰ ਤੇਲ ਚੋਰੀ ਵਰਗੀ ਘਟਨਾ ਨੂੰ ਕੁੱਝ ਲੋਕ ਅੰਜਾਮ ਦੇਣ ਦੀ ਫ਼ਿਰਾਕ 'ਚ ਹਨ। ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ 'ਚ ਸਵਾਰ ਲੋਕਾਂ ਨੂੰ ਘੇਰ ਲਿਆ।
ਜਦੋਂ ਇਕ ਵਿਅਕਤੀ ਨੂੰ ਗੱਡੀ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਗੱਡੀ ਭਜਾ ਲਈ ਅਤੇ ਪੁਲਸ ਮੁਲਾਜ਼ਮ ਨੂੰ ਗੱਡੀ ਪਿੱਛੇ ਘੜੀਸਦਾ ਲੈ ਗਿਆ। ਉਕਤ ਲੋਕਾਂ ਨੇ ਪੁਲਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਪੁਲਸ ਮੁਲਾਜ਼ਮ ਰਾਕੇਸ਼ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਦੋਸ਼ੀ ਭੱਜਣ 'ਚ ਕਾਮਯਾਬ ਹੋ ਗਏ। ਫਿਲਹਾਲ ਜ਼ਖਮੀ ਪੁਲਸ ਮੁਲਾਜ਼ਮ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ ਮੌਤ
NEXT STORY