ਫਿਲੌਰ (ਸੋਨੂੰ) : ਥਾਣਾ ਫਿਲੌਰ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਪਾਸੋਂ ਭਾਰੀ ਮਾਤਰਾ ਵਿਚ ਬਿਨਾ ਬਿੱਲ ਦੇ ਸੋਨਾ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਚ. ਓ. ਸੁੱਖਾ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਰਜੀਤ ਸਿੰਘ ਵਲੋਂ ਪੁਲਸ ਪਾਰਟੀ ਨਾਲ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ, ਇਸ ਦੌਰਾਨ ਜਦੋਂ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਬੱਸ ’ਚ ਸਵਾਰ ਸੁਨੀਲ ਦੱਤ ਨਾਮ ਦੇ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 1 ਕਿੱਲੋ ਸੋਨਾ ਬਰਾਮਦ ਹੋਇਆਂ।
ਇਸ ਦੌਰਾਨ ਜਦੋਂ ਪੁਲਸ ਵਲੋਂ ਉਕਤ ਕੋਲੋਂ ਕਾਗਜ਼ਾਤ ਮੰਗੇ ਗਏ ਤਾਂ ਉਹ ਕੋਈ ਕਾਗਜ਼ ਪੱਤਰ ਨਹੀਂ ਦਿਖਾ ਸਕਿਆ। ਜਿਸ ਤੋਂ ਬਾਅਦ ਪੁਲਸ ਨੇ ਸੋਨਾ ਕਬਜ਼ੇ ’ਚ ਲੈ ਲਿਆ। ਪੁਲਸ ਮੁਤਾਬਕ ਉਕਤ ਵਿਅਕਤੀ ਸੋਨਾ ਦਿੱਲੀ ਤੋਂ ਜੰਮੂ ਲੈ ਕੇ ਜਾ ਰਿਹਾ ਸੀ। ਐਸ. ਐਚ. ਓ ਮੁਤਾਬਕਾ ਇਸ ਬਾਰੇ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਸਮਝੌਤਾ ਐਕਸਪ੍ਰੈੱਸ ਤੇ ਦੋਸਤੀ ਬੱਸਾਂ ਬੰਦ ਹੋਣ ਤੋਂ ਬਾਅਦ ਪੈਦਲ ਜਾ ਰਹੇ ਯਾਤਰੀ
NEXT STORY