ਜਲੰਧਰ (ਵੈੱਬ ਡੈਸਕ) : ਕੋਰੋਨਾ ਮਹਾਮਾਰੀ ਦੇ ਚੱਲਦੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਹਰ ਛੋਟੇ-ਵੱਡੇ ਸ਼ਖਸ ਨੂੰ ਮਾਸਕ ਪਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਣ 'ਤੇ ਪੁਲਸ ਵਲੋਂ ਮੋਟੇ-ਮੋਟੇ ਜੁਰਮਾਨੇ ਠੋਕੇ ਜਾ ਰਹੇ ਹਨ। ਅਜਿਹੇ ਵਿਚ ਜਲੰਧਰ ਦੇ ਮਾਡਲ ਟਾਊਨ ਵਿਚ ਪੁਲਸ ਦੇ ਮੁਲਾਜ਼ਮ ਹੀ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਬਿਨਾਂ ਮਾਸਕ ਤੋਂ ਬੈਠੇ ਹੋਏ ਨਜ਼ਰ ਆਏ। ਇਸ ਦੌਰਾਨ ਜਦੋਂ 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਵਲੋਂ ਜਦੋਂ ਆਨ ਕੈਮਰੇ 'ਤੇ ਇਨ੍ਹਾਂ ਪੁਲਸ ਮੁਲਾਜ਼ਮਾਂ ਤੋਂ ਮਾਸਕ ਨਾ ਪਾਉਣ ਦਾ ਕਾਰਣ ਪੁੱਛਿਆ ਗਿਆ ਤਾਂ ਇਸ 'ਤੇ ਪੁਲਸ ਮੁਲਾਜ਼ਮ ਕੋਈ ਵੀ ਢੁਕਵਾਂ ਜਵਾਬ ਨਹੀਂ ਦੇ ਸਕੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲ ਵਿਰੁੱਧ ਲੁਧਿਆਣਾ ਦੀ ਅਦਾਲਤ 'ਚ ਸ਼ਿਕਾਇਤ ਦਾਖ਼ਲ (ਵੀਡੀਓ)
ਇਸ ਦੌਰਾਨ ਪੱਤਰਕਾਰ ਵਲੋਂ ਪੁਲਸ ਮੁਲਾਜ਼ਮਾਂ ਤੋਂ ਬਕਾਇਦਾ ਮੁੱਖ ਮੰਤਰੀ ਦੇ ਹੁਕਮਾਂ ਦਾ ਹਵਾਲਾ ਦੇ ਕੇ ਮਾਸਕ ਨਾ ਪਹਿਨਣ ਦਾ ਕਾਰਣ ਪੁੱਛਿਆ ਤਾਂ ਡਿਊਟੀ 'ਤੇ ਤਾਇਨਾਤ ਦੋਵੇਂ ਪੀ. ਸੀ. ਆਰ. ਮੁਲਾਜ਼ਮਾਂ ਵਲੋਂ ਤੁਰੰਤ ਮੂੰਹ 'ਤੇ ਮਾਸਕ ਪਹਿਨ ਲਿਆ ਗਿਆ।
ਇਹ ਵੀ ਪੜ੍ਹੋ : ਤਰਨਤਾਰਨ : ਜ਼ਹਿਰੀਲੀ ਸ਼ਰਾਬ ਨੇ ਉਜਾੜੇ ਤਿੰਨ ਪਰਿਵਾਰ, ਇਕ ਨੇ ਗਵਾਈ ਅੱਖਾਂ ਦੀ ਰੌਸ਼ਨੀ
ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਣ ਜਿੱਥੇ ਸਰਕਾਰਾਂ ਵਲੋਂ ਪੂਰੀ ਤਰ੍ਹਾਂ ਇਹਤਿਆਤ ਵਰਤਣ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਬਿਨਾਂ ਮਾਸਕ ਬਾਹਰ ਨਾ ਘੁੰਮਣ, ਇਥੋਂ ਤਕ ਕਿ ਦਫ਼ਤਰਾਂ ਆਦਿ ਵਿਚ ਵੀ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੁਲਸ ਵਲੋਂ ਬਿਨਾਂ ਮਾਸਕ ਦੇ ਘੁੰਮਣ 'ਤੇ 500 ਰੁਪਏ ਦਾ ਜੁਰਮਾਨਾ ਕੀਤਾ ਜਾ ਰਿਹਾ ਹੈ, ਅਜਿਹੇ ਵਿਚ ਜੇਕਰ ਕਾਨੂੰਨ ਦੀ ਪਾਲਣਾ ਕਰਵਾਉਣ ਵਾਲੇ ਹੀ ਕਾਨੂੰਨ ਦੀਆਂ ਧੱਜੀਆਂ ਉਡਾਉਣਗੇ ਤਾਂ ਆਮ ਲੋਕਾਂ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਚਲਦਿਆਂ ਕੈਪਟਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ 'ਚ ਖੋਲ੍ਹੇ ਗਏ 'ਕੋਵਿਡ ਕੇਅਰ ਸੈਂਟਰ'
NEXT STORY