ਨਵਾਂਸ਼ਹਿਰ (ਤ੍ਰਿਪਾਠੀ) : ਸੀ. ਆਈ. ਏ. ਸਟਾਫ ਦੀ ਪੁਲਸ ਨੇ 60 ਕਿਲੋਗ੍ਰਾਮ ਡੋਡੇ (ਚੂਰਾ ਪੋਸਤ) ਸਣੇ ਸਕੌਡਾ ਕਾਰ ਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. (ਡੀ) ਸੰਦੀਪ ਕੁਮਾਰ ਵਡੇਰਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਐੱਸ. ਐੱਸ. ਆਈ. ਫੂਲ ਰਾਏ ਦੀ ਪੁਲਸ ਪਾਰਟੀ ਨੇ ਬਸ ਅੱਡਾ ਪੱਲੀ ਝਿੱਕੀ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਦੂਜੇ ਪਾਸਿਓਂ ਆ ਰਹੀ ਇਕ ਸਕੋਡਾ ਕਾਰ ਨੂੰ ਜਦੋਂ ਰੋਕ ਕੇ ਜਾਂਚ ਪੜਤਾਲ ਕੀਤੀ ਤਾਂ ਕਾਰ ਵਿਚੋਂ 60 ਕਿਲੋਗ੍ਰਾਮ ਚੂਰਾ-ਪੋਸਤ ਬਰਾਮਦ ਹੋਇਆ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਆਰੋਪੀ ਦੀ ਪਛਾਣ ਬਲਜਿੰਦਰ ਸਿੰਘ ਉਰਫ ਸੋਢੀ ਪੁੱਤਰ ਕੁੰਦਰ ਸਿੰਘ ਵਾਸੀ ਰੁੜਕਾ ਖੁਰਦ ਥਾਣਾ ਗੋਰਾਇਆ ਦੇ ਤੌਰ 'ਤੇ ਹੋਈ ਹੈ। ਡੀ. ਐੱਸ. ਪੀ. ਸੰਦੀਪ ਵਡੇਰਾ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਕਿ ਗ੍ਰਿਫਤਾਰ ਆਰੋਪੀ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ ਅਤੇ ਡੋਡਿਆਂ ਦੀ ਖੇਪ ਲਿਆਉਣ ਲਈ ਪ੍ਰਤੀ ਚੱਕਰ ਦੇ 6 ਹਜ਼ਾਰ ਰੁਪਏ ਲੈਂਦਾ ਸੀ। ਡੀ.ਐਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਆਰੋਪੀ ਤੋਂ ਕੀਤੀ ਗਈ ਪੁੱਛ ਪੜਤਾਲ ਵਿਚ 'ਚ ਮੁੱਖ ਆਰੋਪੀ ਤਸਕਰ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੰਦੀਪ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਖਿਲਾਫ਼ ਥਾਣਾ ਸਦਰ ਬੰਗਾ 'ਚ ਐੱਨ. ਡੀ. ਪੀ. ਐਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਜੰਮੂ-ਕਸ਼ਮੀਰ ਦੇ ਪੀੜਤਾਂ ਲਈ ਰਾਹਤ ਸਮੱਗਰੀ ਦੇ 2 ਟਰੱਕ ਰਵਾਨਾ (ਵੀਡੀਓ)
NEXT STORY