ਜਗਰਾਓਂ (ਨਰਿੰਦਰ) : ਥਾਣੇਦਾਰਾਂ ਦੇ ਕਤਲ ਮਾਮਲੇ 'ਚ ਜਗਰਾਓਂ ਪੁਲਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਆਲਮਗੀਰ ਸਾਹਿਬ ਦੇ ਨਾਲ ਲੱਗਦੇ 18 ਪਿੰਡਾਂ 'ਚ ਸਰਚ ਮੁਹਿੰਮ ਚਲਾਈ ਗਈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ 'ਚ ਇਹ ਸਰਚ ਮੁਹਿੰਮ ਚਲਾਈ ਗਈ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੰਤਰੀ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਵੱਡਾ ਐਲਾਨ
ਜਗਰਾਓਂ 'ਚ ਗੈਂਗਸਟਰਾਂ ਵੱਲੋਂ ਪੁਲਸ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਮੁਲਜ਼ਮਾਂ ਦੀ ਤੇਜ਼ੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਗੈਂਗਸਟਰਾਂ 'ਤੇ ਇਨਾਮ ਰੱਖਿਆ ਗਿਆ ਹੈ, ਉੱਥੇ ਹੀ ਗੁਪਤ ਸੂਚਨਾ ਮਿਲਣ 'ਤੇ ਲੁਧਿਆਣਾ ਦੇ ਗਿੱਲ ਪਿੰਡ ਨਾਲ ਲੱਗਦੇ ਤਕਰੀਬਨ 18 ਪਿੰਡਾਂ 'ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਫਿਰ ਵਧਿਆ 'ਮਿੰਨੀ ਲਾਕਡਾਊਨ', ਹੁਣ ਇਸ ਤਾਰੀਖ਼ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
ਇੰਝ ਹੋਈ ਸੀ ਵਾਰਦਾਤ
ਸ਼ਨੀਵਾਰ ਨੂੰ ਸਥਾਨਕ ਨਵੀਂ ਦਾਣਾ ਮੰਡੀ ’ਚ ਅਣਪਛਾਤਿਆਂ ਵੱਲੋਂ 2 ਥਾਣੇਦਾਰਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਇਕ ਚਿੱਟੇ ਰੰਗ ਦੀ ਕਾਰ ਤੇ ਲਾਲ ਰੰਗ ਦੇ ਕੈਂਟਰ ’ਚ ਸਵਾਰ ਸਨ, ਜੋ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਡੀ. ਐੱਸ. ਪੀ. ਜਤਿੰਦਰਜੀਤ ਸਿੰਘ ਤੇ ਸੀ. ਆਈ. ਏ. ਸਟਾਫ਼ ਦੇ ਮੁਖੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਅਣਪਛਾਤੇ ਵਿਅਕਤੀ, ਜੋ ਕਿ ਇਕ ਕਾਰ ਅਤੇ ਕੈਂਟਰ ’ਚ ਸਵਾਰ ਸਨ, ਉਨ੍ਹਾਂ ਦਾ ਪਿੱਛਾ ਕਰ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, 'ਡੇਂਗੂ' ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ
ਨਵੀਂ ਦਾਣਾ ਮੰਡੀ ’ਚ ਉਨ੍ਹਾਂ ਦੀ ਪੁਲਸ ਮੁਲਾਜ਼ਮਾਂ ਨਾਲ ਝੜਪ ਹੋ ਗਈ ਤਾਂ ਕਾਰ ਸਵਾਰਾਂ ਨੇ ਉਨ੍ਹਾਂ ’ਤੇ ਫਾਇਰਿੰਗ ਕੀਤੀ ਅਤੇ ਮੋਗਾ ਵੱਲ ਫ਼ਰਾਰ ਹੋ ਗਏ। ਇਸ ਫਾਇਰਿੰਗ ’ਚ ਸੀ. ਆਈ. ਏ. ਸਟਾਫ਼ ਜਗਰਾਓਂ ਦੇ ਏ. ਐੱਸ. ਆਈ. ਭਗਵਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਹਾਲਤ ’ਚ ਦੂਜੇ ਏ. ਐੱਸ. ਆਈ. ਦਲਵਿੰਦਰ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਕੈਂਟਰ ਦਾ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ "ਚ ਦਿਓ ਆਪਣੀ ਰਾਏ
ਸ਼ਰਾਬ ਪੀਣ ਤੋਂ ਰੋਕਣਾ ਪਿਆ ਮਹਿੰਗਾ, 70 ਸਾਲਾ ਬਜ਼ੁਰਗ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
NEXT STORY