ਹੁਸ਼ਿਆਰਪੁਰ, (ਅਮਰਿੰਦਰ)- ਸ਼ਹਿਰ ਦੇ ਗਊਸ਼ਾਲਾ ਬਾਜ਼ਾਰ ਦੇ ਨਾਲ ਲੱਗਦੇ ਇਕ ਮੁਹੱਲੇ 'ਚ ਵੀਰਵਾਰ ਸ਼ਾਮ ਨਾਜਾਇਜ਼ ਸ਼ਰਾਬ ਫੜਨ ਗਈ ਸਿਟੀ ਪੁਲਸ ਅੱਗੇ ਮੁਹੱਲੇ ਦੇ ਲੋਕਾਂ ਨੇ ਵਿਰੋਧ ਕੀਤਾ। ਹਾਲਾਂਕਿ ਪੁਲਸ ਜਿਸ ਨੂੰ ਫੜਨ ਗਈ ਸੀ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਪੁਲਸ ਨੇ ਪੁੱਛਗਿੱਛ ਲਈ ਇਕ ਮਰਦ ਤੇ ਔਰਤ ਨੂੰ ਥਾਣੇ ਲੈ ਆਈ।
ਜਦ ਇਸ ਸਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਜਗਦੀਸ਼ ਰਾਜ ਅੱਤਰੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਘਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਵੱਡੇ ਪੱਧਰ 'ਤੇ ਹੁੰਦਾ ਹੈ। ਪੁਲਸ ਪੁੱਛਗਿੱਛ ਲਈ 2 ਲੋਕਾਂ ਨੂੰ ਲੈ ਆਈ ਹੈ। ਪੁਲਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪੈਨਸ਼ਨ ਅਤੇ ਤਨਖਾਹ ਜਾਰੀ ਕਰਵਾਉਣ ਲਈ ਪ੍ਰਦਰਸ਼ਨ
NEXT STORY