ਜ਼ੀਰਕਪੁਰ (ਵਾਰਤਾ)-ਜ਼ੀਰਕਪੁਰ 'ਚ ਪਟਿਆਲਾ ਰੋਡ 'ਤੇ ਇਕ ਵੀ. ਆਈ. ਪੀ. ਹੋਟਲ ਅਤੇ ਪੀ. ਜੀ. 'ਤੇ ਪੁਲਸ ਨੇ ਰੇਡ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕਰਦੇ ਹੋਏ ਤਿੰਨ ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੌਕੇ ਤੋਂ ਕੁਝ ਇਤਰਾਜ਼ਯੋਗ ਸਾਮਾਨ ਵੀ ਬਰਾਮਦ ਕੀਤਾ। ਪੁਲਸ ਹੁਣ ਗ੍ਰਿਫ਼ਤਾਰ ਕੀਤੀਆਂ ਗਈਆਂ ਕੁੜੀਆਂ ਦੇ ਡਰੱਗ ਟੈਸਟ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ

ਮੋਹਾਲੀ ਪੁਲਸ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਜਾਰੀ ਕੀਤੀ, ਜਿਸ 'ਚ ਕਾਰਵਾਈ ਦਾ ਵੇਰਵਾ ਦਿੱਤਾ ਗਿਆ। ਪੁਲਸ ਮੁਤਾਬਕ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਕਿ ਇਕ ਹੋਟਲ ਅਤੇ ਪੀ. ਜੀ. ਦੀ ਆੜ 'ਚ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਸੁਪਰਡੈਂਟ (ਐੱਸ. ਪੀ) ਗਜ਼ਲਪ੍ਰੀਤ ਕੌਰ ਦੀ ਅਗਵਾਈ ਵਾਲੀ ਇਕ ਪੁਲਸ ਟੀਮ ਨੇ ਮੌਕੇ 'ਤੇ ਛਾਪਾ ਮਾਰਿਆ। ਇਸ ਦੌਰਾਨ ਤਿੰਨ ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਹੁਣ ਜਾਂਚ ਕਰ ਰਹੀ ਹੈ ਕਿ ਕੁੜੀਆਂ ਕਿੰਨੇ ਸਮੇਂ ਤੋਂ ਇਸ ਗਤੀਵਿਧੀ 'ਚ ਸ਼ਾਮਲ ਸਨ ਅਤੇ ਇਸ ਪਿੱਛੇ ਕੌਣ ਹੈ। ਇਸ ਦੇ ਨਾਲ ਹੀ ਮੌਕੇ 'ਤੇ ਬਰਾਮਦ ਕੀਤੇ ਗਏ ਨਸ਼ੇ ਦੇ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
ਐੱਸ. ਪੀ. ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਰੁੱਧ ਹੁਣ ਤੱਕ 16 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਲਗਭਗ 100 ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਹੋਟਲਾਂ ਦੀ ਆੜ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਰਹੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਦੀ ਪੁਲਸ ਨੂੰ ਰਿਪੋਰਟ ਕਰਨ ਅਤੇ ਕਾਰਵਾਈ 'ਚ ਸਹਿਯੋਗ ਕਰਨ।
ਇਹ ਵੀ ਪੜ੍ਹੋ: ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
NEXT STORY