ਫਰੀਦਕੋਟ (ਜਗਤਾਰ) : ਫਰੀਦਕੋਟ ਵਿਚ ਸਿਹਤ ਵਿਭਾਗ ਤੇ ਪੁਲਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪਿੰਡ ਚੱਕ ਕਲਿਆਣ ਵਿਖੇ ਬੰਦ ਪਏ ਸਕੂਲ ਦੀ ਬਿਲਡਿੰਗ ਵਿਚ ਇਕ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲਸ ਨੇ ਸੂਚਨਾ ਦੇ ਆਧਾਰ ਉੱਤੇ ਇਸ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਉੱਤੇ ਰੇਡ ਕੀਤੀ ਤੇ ਇਸ ਦੌਰਾਨ ਨਸ਼ਾ ਛੱਡਣ ਲਈ ਦਾਖਲ ਹੋਏ ਵੱਖ-ਵੱਖ ਜ਼ਿਲ੍ਹਿਆਂ ਦੇ 20 ਦੇ ਕਰੀਬ ਲੋਕਾਂ ਨੂੰ ਛੁਡਵਾਇਆ।
ਇਸ ਦੌਰਾਨ ਮੌਕੇ ਉੱਤੇ ਗੱਲ ਕਰਦਿਆਂ ਸੀਨੀਅਰ ਪੁਲਸ ਅਧਿਕਾਰੀ ਰਾਜ ਕੁਮਾਰ ਨੇ ਕਿਹਾ ਕਿ ਸੂਚਨਾ ਦੇ ਆਧਾਰ ਉੱਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਇਸ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਵਿਚ 29 ਦੇ ਕਰੀਬ ਬੈੱਡ ਲੱਗੇ ਹੋਏ ਸਨ। ਇਸ ਕੇਂਦਰ ਕੋਲ ਕੋਈ ਲਾਇਸੈਂਸ ਵੀ ਨਹੀਂ ਸੀ। ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਕਿ ਇਸ ਕੇਂਦਰ ਵਿਚ ਨਸ਼ਾ ਛੱਡਣ ਦੇ ਨਾਂ ਉੱਤੇ ਹਰ ਮਰੀਜ਼ ਦੇ ਪਰਿਵਾਰ ਤੋਂ 10 ਹਜ਼ਾਰ ਰੁਪਏ ਲਏ ਜਾ ਰਹੇ ਸਨ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ, ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ
NEXT STORY