ਭਵਾਨੀਗੜ੍ਹ (ਕਾਂਸਲ)- ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਵੱਲੋਂ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਵਿਅਕਤੀ ਤੋਂ 36 ਬੋਤਲਾਂ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।
ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ 'ਤੇ ਖ਼ਾਲਿਸਤਾਨੀ ਕਹਿ ਕੇ ਕੀਤੇ ਹਮਲੇ 'ਤੇ ਭੜਕੇ ਰਾਜਾ ਵੜਿੰਗ, ਭਾਜਪਾ ਨੂੰ ਸੁਣਾਈਆਂ ਖਰੀਆਂ-ਖਰੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੈੱਕ ਪੋਸਟ ਜੌਲੀਆ ਦੇ ਸਹਾਇਕ ਸਬ ਇੰਸਪੈਕਟਰ ਬਲਰਾਜ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸਾਨ ਘਾਟ ਪਿੰਡ ਜੌਲੀਆ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਲਾਡੀ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਜੌਲੀਆ ਕਥਿਤ ਤੌਰ ’ਤੇ ਹਰਿਆਣਾ ਤੋਂ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਵੇਚਣ ਦਾ ਕੰਮ ਕਰਦਾ ਹੈ ਤੇ ਅੱਜ ਵੀ ਆਪਣੇ ਗਾਹਕਾਂ ਨੂੰ ਸਸਤੇ ਭਾਅ ਦੀ ਸ਼ਰਾਬ ਵੇਚਣ ਲਈ ਅਨਾਜ ਮੰਡੀ ਵਿਖੇ ਬੈਠਾ ਹੈ।
ਇਹ ਖ਼ਬਰ ਵੀ ਪੜ੍ਹੋ - ਚੋਣ ਨਤੀਜਿਆਂ ਮਗਰੋਂ CM ਮਾਨ ਦਾ ਐਕਸ਼ਨ! ਵਿਧਾਇਕਾਂ ਨੂੰ ਜਾਰੀ ਕਰ ਦਿੱਤੇ ਹੁਕਮ, ਖ਼ੁਦ ਕਰਨਗੇ ਚੈਕਿੰਗ
ਪੁਲਸ ਪਾਰਟੀ ਨੇ ਸੂਚਨਾ ਦੇ ਅਧਾਰ ’ਤੇ ਰੇਡ ਕਰਕੇ ਉਕਤ ਵਿਅਕਤੀ ਦੇ ਕਬਜ਼ੇ ‘ਚੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਸ ਵਿਰੁੱਧ ਐਕਸਾਈਜ਼ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
NEXT STORY