ਅੰਮ੍ਰਿਤਸਰ (ਜ.ਬ.)-ਥਾਣਾ ਏ ਡਵੀਜ਼ਨ ਦੀ ਪੁਲਸ ਨੇ ਪਿਛਲੇ 2 ਦਿਨਾਂ ਵਿਚ 3 ਥਾਵਾਂ ’ਤੇ ਛਾਪੇਮਾਰੀ ਕਰ ਕੇ ਕੁਝ ਔਰਤਾਂ ਅਤੇ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੰਗਲਵਾਰ ਦੇਰ ਰਾਤ 11 ਵਜੇ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਆਪਣੀ ਟੀਮ ਸਮੇਤ ਬੱਸ ਸਟੈਂਡ ਨੇੜੇ ਇਕ ਹੋਟਲ ਵਿਚ ਛਾਪਾ ਮਾਰਿਆ ਤਾਂ ਉੱਥੇ ਹੰਗਾਮਾ ਹੋ ਗਿਆ, ਜਿਸ ਦੌਰਾਨ 2 ਥਾਈ ਕੁੜੀਆਂ ਚੌਥੀ ਮੰਜ਼ਿਲ ਤੋਂ ਛਾਲ ਮਾਰਨ ’ਤੇ ਗੰਭੀਰ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ
ਥਾਣਾ ਮੁਖੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹੋਟਲ ਦੀ ਚੌਥੀ ਮੰਜ਼ਿਲ ’ਤੇ ਵਿਦੇਸ਼ੀ ਲੜਕੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਹੈ, ਜਦੋਂ ਉਥੇ ਰੇਡ ਕੀਤੀ ਗਈ ਤਾਂ ਹੋਟਲ ਦੇ ਮੈਨੇਜਰ ਸਿਮਰਨ ਸਿੰਘ ਨੇ ਸਾਰਿਆਂ ਨੂੰ ਸੂਚਿਤ ਕੀਤਾ, ਜਿਸ ਕਾਰਨ ਉਥੇ ਹਫੜਾ-ਦਫੜੀ ਮਚ ਗਈ ਅਤੇ ਪੁਲਸ ਕਾਰਵਾਈ ਤੋਂ ਬਚਣ ਲਈ 2 ਥਾਈ ਕੁੜੀਆਂ ਸੋਫੀਆ ਅਤੇ ਪਾਇਲ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਛਾਲ ਮਾਰਨ ਕਾਰਨ ਸੋਫੀਆ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਅਤੇ ਪਾਇਲ ਵੀ ਗੰਭੀਰ ਜ਼ਖ਼ਮੀ ਹੋ ਗਈ। ਪੁਲਸ ਨੇ ਦੋਵਾਂ ਕੁੜੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ
ਪਤਾ ਲੱਗਾ ਹੈ ਕਿ ਹੋਟਲ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਹਟਾ ਦਿੱਤੇ ਗਏ ਹਨ। ਪੁਲਸ ਨੇ ਮੈਨੇਜਰ ਸਿਮਰਨ ਸਿੰਘ ਵਾਸੀ ਰਾਮਤੀਰਥ ਰੋਡ ਅਤੇ ਮਨੀਸ਼ ਕੁਮਾਰ ਵਾਸੀ ਕੱਟੜਾ ਕਰਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਉਥੇ 3 ਹੋਰ ਵਿਦੇਸ਼ੀ ਕੁੜੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਸਟੇਸ਼ਨ ਵਿਚ ਕੁੱਲ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸਿਮਰਨ ਸਿੰਘ, ਮਨੀਸ਼ ਕੁਮਾਰ, ਸੋਫੀਆ, ਵੀਨਾ, ਸੋਫੀਆ-2, ਆਈਸ, ਪਾਇਲ, ਜਗਦੀਪ ਸਿੰਘ ਉਰਫ ਜੱਗੂ, ਸਾਜਨ ਅਤੇ ਇਕ ਅਣਪਛਾਤੇ ਵਿਅਕਤੀ ਵਜੋਂ ਹੋਈ ਹੈ। ਪੁਲਸ ਨੇ ਬੁੱਧਵਾਰ ਨੂੰ ਮੁਲਜ਼ਮਾਂ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਹੋਟਲ ਸੰਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਸ. ਆਈ. ਟੀ. ਸਾਹਮਣੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ
NEXT STORY