ਪਟਿਆਲਾ (ਬਲਜਿੰਦਰ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਦੇ ਘਰ ਬੀਤੀ ਰਾਤ ਪੁਲਸ ਪਹੁੰਚਣ ਦੇ ਮਾਮਲੇ ’ਚ ਪਟਿਆਲਾ ਪੁਲਸ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ। ਇਸ ਮਾਮਲੇ ’ਚ ਜਦੋਂ ਐੱਸ. ਪੀ. ਸਿਟੀ ਵਜ਼ੀਰ ਸਿੰਘ, ਡੀ. ਐੱਸ. ਪੀ. ਸਿਟੀ-1 ਸੰਜੀਵ ਸਿੰਗਲਾ, ਡੀ. ਐੱਸ. ਪੀ. ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਉਨ੍ਹਾਂ ਦੇ ਧਿਆਨ ’ਚ ਕਿਸੇ ਤਰ੍ਹਾਂ ਦੀ ਕੋਈ ਜਾਂਚ ਦੀ ਗੱਲ ਸਾਹਮਣੇ ਆਈ ਹੈ। ਉਂਝ ਮਿਲੀ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ ਕਿ ਘਰ ਕੌਣ ਆ ਰਿਹਾ ਅਤੇ ਕੌਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗੁਜਰਾਤ ਚੋਣਾਂ 'ਚ ਜਿੱਤ 'ਤੇ ਭਾਜਪਾ ਆਗੂਆਂ ਨੇ ਚਲਾਏ ਪਟਾਕੇ ਤੇ ਵੰਡੇ ਲੱਡੂ, ਕਿਹਾ- ਕੇਜਰੀਵਾਲ ਮਾਡਲ ਹੋਇਆ ਫਲਾਪ
ਦੂਜੇ ਪਾਸੇ ਭਰਤਇੰਦਰ ਸਿੰਘ ਚਹਿਲ ਨਾਲ ਵੀ ਸੰਪਰਕ ਨਹੀਂ ਹੋ ਪਾ ਰਿਹਾ। ਸੂਤਰਾਂ ਅਨੁਸਾਰ ਵੱਖ-ਵੱਖ ਤਰ੍ਹਾਂ ਦੀਆਂ ਸੂਚਨਾਵਾਂ ਦੀ ਅਫਵਾਹ ਜ਼ਰੂਰ ਸੁਣਨ ਨੂੰ ਮਿਲੀ ਰਹੀ ਹੈ ਕਿਉਂਕਿ ਜਿਸ ਤਰ੍ਹਾਂ ਬੀਤੀ ਰਾਤ ਪੁਲਸ ਪਹਿਲਾਂ ਚਹਿਲ ਦੇ ਘਰ ਦੇ ਬਾਹਰ ਪਹੁੰਚੀ, ਕਾਫੀ ਦੇਰ ਉਥੇ ਮੌਜੂਦ ਰਹੀ ਅਤੇ ਫਿਰ ਅਚਾਨਕ ਵਾਪਸ ਚਲੀ ਗਈ, ਉਸ ਨੂੰ ਲੈ ਕੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਦੱਸਣਯੋਗ ਹੈ ਕਿ ਬੁੱਧਵਾਰ ਦੇਰ ਰਾਤ ਵੱਡੀ ਗਿਣਤੀ ’ਚ ਪਟਿਆਲਾ ਪੁਲਸ ਦੇ ਅਫ਼ਸਰ ਅਤੇ ਮੁਲਾਜ਼ਮ ਅਚਾਨਕ ਚਹਿਲ ਦੇ ਨਿਵਾਸ ਦੇ ਬਾਹਰ ਇਕੱਠੇ ਹੋ ਗਏ ਸਨ। ਉਸ ਤੋਂ ਬਾਅਦ ਉਹ ਵਾਪਸ ਚਲੇ ਗਏ। ਕੀ ਹੋਇਆ, ਇਸ ਬਾਰੇ ਕਿਸੇ ਨੂੰ ਕੁਝ ਵੀ ਨਹੀਂ ਪਤਾ।
ਇਹ ਵੀ ਪੜ੍ਹੋ : ਨਤੀਜਿਆਂ ਤੋਂ ਬਾਅਦ ਬੋਲੇ PM ਮੋਦੀ, 'ਭਾਜਪਾ ਜਿੱਥੇ ਨਹੀਂ ਜਿੱਤੀ, ਉਥੇ ਵੋਟ ਸ਼ੇਅਰ ਲੋਕਾਂ ਦੇ ਪਿਆਰ ਦਾ ਸਬੂਤ'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗਤਾਰ ਸਿੰਘ ਹਵਾਰਾ ਨੇ ਹਾਈ ਕੋਰਟ 'ਚ ਲਗਾਈ ਪਟੀਸ਼ਨ, ਮਾਮਲੇ 'ਚ ਕੇਂਦਰ ਨੂੰ ਬਣਾਇਆ ਜਾਵੇਗਾ ਪਾਰਟੀ
NEXT STORY