ਨਵਾਂਸ਼ਹਿਰ (ਤ੍ਰਿਪਾਠੀ)— ਦੋ ਵੱਖ-ਵੱਖ ਮਾਮਲਿਆਂ 'ਚ ਪੁਲਸ ਮੁਖਬਰ ਵਿਸ਼ੇਸ਼ ਦੀ ਇਤਲਾਹ 'ਤੇ ਘਰਾਂ 'ਚ ਰੇਡ ਕਰ ਕੇ 58,500 ਐੱਮ. ਐੱਲ. ਨਾਜਾਇਜ਼ ਸ਼ਰਾਬ ਕਬਜੇ 'ਚ ਲਈ ਹੈ, ਜਦੋਂਕਿ ਦੋਵੇਂ ਮਾਮਲਿਆਂ ਦੇ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋਣ 'ਚ ਸਫਲ ਰਹੇ।
ਥਾਣਾ ਸਿਟੀ ਨਵਾਂਸ਼ਹਿਰ ਵਿਖੇ ਤਾਇਨਾਤ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਨਾਜਾਇਜ਼ ਸ਼ਰਾਬ ਖਿਲਾਫ ਵਿੰਢੀ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਦੀ ਭਾਲ 'ਚ ਚੰਡੀਗੜ੍ਹ ਚੌਕ 'ਚ ਲਗਾਏ ਵਿਸ਼ੇਸ਼ ਨਾਕੇ 'ਤੇ ਮੌਜੂਦ ਸੀ ਕਿ ਐਕਸਾਈਜ਼ ਇੰਸਪੈਕਟਰ ਗੁਰਿੰਦਰਪਾਲ ਸਿੰਘ ਸਮੇਤ ਪੁਲਸ ਨੂੰ ਮੁਖਬਰ ਖਾਸ ਦੀ ਮਿਲੀ ਗੁਪਤ ਇਤਲਾਹ ਦੇ ਆਧਾਰ 'ਤੇ ਜਦੋਂ ਨਜ਼ਦੀਕੀ ਪਿੰਡ ਦੁਰਗਾਪੁਰ ਦੇ ਇਕ ਘਰ 'ਚ ਰੇਡ ਕੀਤੀ ਤਾਂ ਪੁਲਸ ਨੇ 60 ਬੋਤਲ (45 ਹਜ਼ਾਰ ਐੱਮ. ਐੱਲ.) ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਦੋਂਕਿ ਦੋਸ਼ੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਦੱਸਿਆ ਕਿ ਦੋਸ਼ੀ ਅਮਰੀਕ ਸਿੰਘ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਕ ਹੋਰ ਮਾਮਲੇ 'ਚ ਥਾਣਾ ਮੁਕੰਦਪੁਰ ਵਿਖੇ ਤਾਇਨਾਤ ਹੈਡ ਕਾਂਸਟੇਬਲ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ 'ਚ ਪਿੰਡ ਗੜੀ ਅਜੀਤ ਸਿੰਘ ਮੌਜੂਦ ਸੀ ਕਿ ਐਕਸਾਈਜ਼ ਇੰਸਪੈਕਟਰ ਸੁਖਦੇਵ ਸਿੰਘ ਮੁਖਬਰ ਖਾਸ ਤੋ ਮਿਲੀ ਇਤਲਾਹ ਦੇ ਆਧਾਰ 'ਤੇ ਇਕ ਘਰ 'ਚ ਰੇਡ ਕਰਕੇ ਪੁਲਸ ਨੇ 18 ਬੋਤਲ (13,500 ਐੱਮ. ਐੱਲ.) ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਜਦੋਂ ਕਿ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਸ ਨੇ ਦੱਸਿਆ ਦੋਸ਼ੀ ਬਲਵੀਰ ਉਰਫ ਲਾਖਾ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਕਾਰਨ ਨੌਜਵਾਨ ਦੀ ਮੌਤ
NEXT STORY