ਮੋਗਾ(ਆਜ਼ਾਦ)— ਨਾਜਾਇਜ਼ ਸ਼ਰਾਬ ਸਮੱਗਲਿੰਗ ਦਾ ਧੰਦਾ ਕਰਨ ਵਾਲਿਆਂ ਖਿਲਾਫ ਮੋਗਾ ਪੁਲਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਪੁਲਸ ਨੇ ਇਕ ਕਾਰ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁਖੀ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਕੋਟਕਪੂਰਾ ਬਾਈਪਾਸ 'ਤੇ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਸਲੀਣਾ ਨਿਵਾਸੀ ਜਸਪ੍ਰੀਤ ਸਿੰਘ ਜੱਸਾ, ਜੋ ਪਿੰਡ ਦੀ ਮਹਿਲਾ ਸਰਪੰਚ ਦਾ ਪੁੱਤਰ ਦੱਸਿਆ ਜਾਂਦਾ ਹੈ, ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਸਮੱਗਲਿੰਗ ਦਾ ਧੰਦਾ ਕਰਦਾ ਹੈ। ਅੱਜ ਵੀ ਉਹ ਆਪਣੀ ਗੱਡੀ 'ਚ ਸ਼ਰਾਬ ਲੈ ਕੇ ਆ ਰਿਹਾ ਹੈ। ਇਸ 'ਤੇ ਪੁਲਸ ਪਾਰਟੀ ਨੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਕੀਤੀ ਅਤੇ ਜਦੋਂ ਪੁਲਸ ਪਾਰਟੀ ਨੇ ਇਕ ਕਾਰ, ਜਿਸ ਦੇ ਅੱਗੇ ਸਰਪੰਚ ਲਿਖਿਆ ਹੋਇਆ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਪੁਲਸ ਨੂੰ ਦੇਖਦੇ ਹੀ ਸਮੱਗਲਰ ਜਸਪ੍ਰੀਤ ਸਿੰਘ ਜੱਸਾ ਅਤੇ ਉਸ ਦਾ ਸਾਥੀ ਕਾਲੀ ਦੋਵੇਂ ਕਾਰ ਛੱਡ ਕੇ ਪਿੰਡ ਸਲੀਣਾ ਭੱਜ ਗਏ। ਪੁਲਸ ਪਾਰਟੀ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਇਸ ਸੰਬੰਧੀ ਥਾਣਾ ਸਿਟੀ ਮੋਗਾ ਵੱਲੋਂ ਦੋਵਾਂ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਸਮੱਗਲਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸ਼ਹੀਦ ਆਰਟ ਗੈਲਰੀ ਜੰਗ-ਏ-ਆਜ਼ਾਦੀ ਦੇ ਸ਼ਹੀਦਾਂ ਦੀ ਯਾਦ ਦਿਵਾਉਂਦੀ ਹੈ : ਸ਼੍ਰੀ ਵਿਜੇ ਚੋਪੜਾ
NEXT STORY