ਫਿਰੋਜ਼ਪੁਰ (ਕੁਮਾਰ)- ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਵੱਲੋਂ ਜ਼ਿਲ੍ਹੇ ਭਰ ’ਚ ਨਾਕਾਬੰਦੀ ਕਰਦੇ ਹੋਏ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ ਤਹਿਤ ਡੀ.ਐੱਸ.ਪੀ. ਕਰਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੈਕਿੰਗ ਦੌਰਾਨ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਹਾਈਟੈਕ ਨਾਕੇ ਦੌਰਾਨ ਇੱਕ ਬੈਗ ਬਰਾਮਦ ਕੀਤਾ ਹੈ, ਜਿਸ ’ਚੋਂ 32 ਬੋਰ ਦੇ 11 ਪਿਸਟਲ ਅਤੇ 21 ਮੈਗਜ਼ੀਨ ਬਰਾਮਦ ਹੋਏ ਹਨ, ਜਦਕਿ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜਦੋਂ ਬੀਤੀ ਸ਼ਾਮ ਤਲਵੰਡੀ ਭਾਈ ਦੇ ਮੇਨ ਚੌਂਕ ਵਿੱਚ ਲਗਾਏ ਹਾਈਟੈਕ ਨਾਕੇ ਦੌਰਾਨ ਪੁਲਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪੁਲਸ ਪਾਰਟੀ ਵੱਲੋਂ ਇੱਕ ਹੀਰੋ ਮੋਟਰਸਾਈਕਲ ’ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਮੋਟਰਸਾਈਕਲ ਦੇ ਕਾਗਜ਼ਾਤ ਅਤੇ ਫੜਿਆ ਹੋਇਆ ਬੈਗ ਚੈਕ ਕਰਵਾਉਣ ਲਈ ਕਿਹਾ ਤਾਂ ਉਹ ਦੋਵੇਂ ਵਿਅਕਤੀ ਮੋਟਰਸਾਈਕਲ ਅਤੇ ਬੈਗ ਉੱਥੇ ਹੀ ਛੱਡ ਕੇ ਭੱਜ ਗਏ ਅਤੇ ਜਦੋਂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 32 ਬੋਰ ਦੇ 11 ਪਿਸਟਲ ਅਤੇ 21 ਮੈਗਜ਼ੀਨ ਬਰਾਮਦ ਹੋਏ।
ਇਹ ਵੀ ਪੜ੍ਹੋ- ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਖੇਤਾਂ 'ਚ ਕੰਮ ਕਰਦੇ ਸਮੇਂ ਟਰੈਕਟਰ ਹੇਠਾਂ ਆ ਗਿਆ ਮਜ਼ਦੂਰ
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਫਰਾਰ ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਉਨ੍ਹਾਂ ਵੱਲੋਂ ਵਰਤਿਆ ਜਾਂਦਾ ਮੋਬਾਈਲ ਫ਼ੋਨ ਵੀ ਪੁਲਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਡੀ.ਆਈ.ਜੀ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਪੁਲਸ ਵੱਲੋਂ ਤਲਵੰਡੀ ਭਾਈ ਥਾਣੇ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਹ ਇੰਡੀਅਨ ਮੇਡ ਪਿਸਟਲ ਅਤੇ ਮੈਗਜ਼ੀਨ ਕਿੱਥੋਂ ਲਏ ਗਏ ਸਨ ਅਤੇ ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ ਅਤੇ ਕਿੱਥੇ ਲਿਜਾਏ ਜਾ ਰਹੇ ਸਨ ਆਦਿ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਐੱਸ.ਐੱਸ.ਪੀ. ਸੌਮਿਆ ਮਿਸ਼ਰਾ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਿਛਲੇ ਇੱਕ ਸਾਲ ਦੌਰਾਨ ਪੁਲਸ ਵੱਲੋਂ 64 ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅਸਲਾ ਐਕਟ ਤਹਿਤ 27 ਕੇਸ ਦਰਜ ਕੀਤੇ ਗਏ ਹਨ ਅਤੇ 49 ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੁਲਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐੱਨ.ਡੀ.ਪੀ.ਐੱਸ. ਐਕਟ ਤਹਿਤ 215 ਕੇਸ ਦਰਜ ਕਰਦੇ 279 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ 58 ਕਿਲੋ ਹੈਰੋਇਨ, 12 ਕਿਲੋ ਅਫ਼ੀਮ ਅਤੇ ਇੱਕ ਕਰੋੜ ਰੁਪਏ ਤੋਂ ਵੱਧ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਇਸ ਮੌਕੇ ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ, ਐੱਸ.ਪੀ. ਰਣਧੀਰ ਕੁਮਾਰ ਅਤੇ ਹੋਰ ਪੁਲਸ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਟਰੇਨ 'ਚੋਂ ਪਾਨ ਥੁੱਕਣ ਲੱਗੇ ਵਿਅਕਤੀ ਨਾਲ ਵਾਪਰ ਗਿਆ ਹਾਦ.ਸਾ, ਸਰੀਰ ਨਾਲੋਂ ਬਾਂਹ ਹੀ ਹੋ ਗਈ ਵੱਖ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਧੀ ਰਾਤੀਂ ਵਾਪਰਿਆ ਭਿਆਨਕ ਹਾਦ.ਸਾ ; ਸਵਾਰੀਆਂ ਨਾਲ ਭਰੀ ਆਟੋ ਤੇ ਟੈਂਪੂ ਟਰੈਵਲਰ 'ਚ ਹੋਈ ਜ਼ਬਰਦਸਤ ਟੱ.ਕਰ
NEXT STORY